Punjab News: ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅੱਜ ਵਿਆਹ ਕਰਵਾ ਲਿਆ ਹੈ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਆਨੰਦ ਕਾਰਜ ਕਰਵਾਏ। ਦੱਸ ਦਈਏ ਕਿ, ਕਰੀਬ ਢਾਈ ਸਾਲ ਪਹਿਲਾਂ ਵਿਧਾਇਕ ਭੁੱਲਰ ਦੀ ਪਹਿਲੀ ਪਤਨੀ ਦਾ ਦਿਹਾਂਤ ਹੋ ਗਿਆ ਸੀ। ਜਿਕਰਯੋਗ ਹੈ ਕਿ ਪਿਛਲੇ ਦਿਨੀਂ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਖੁਸ਼ਬੂ ਨਾਮ ਦੀ ਲੜਕੀ ਨਾਲ ਵਿਆਹ ਕਰਵਾਇਆ ਸੀ।
ਇਹ ਵੀ ਪੜ੍ਹੋ : ਸਖਤ ਵਿਰੋਧ ਮਗਰੋਂ ਵੀ ਨਹੀਂ ਟਲਿਆ ਰਾਮ ਰਹੀਮ, ਸਲਾਬਤਪੁਰਾ ਡੇਰੇ 'ਚ ਹੋ ਰਿਹਾ ਸਤਿਸੰਗ, 400 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ
ਕਾਬਲੇਗੌਰ ਹੈ ਕਿ 'ਆਪ' ਵਿਧਾਇਕ ਰਣਬੀਰ ਸਿੰਘ ਭੁੱਲਰ ਦੇ ਦੋ ਬੱਚੇ ਹਨ। ਵਿਧਾਇਕ ਭੁੱਲਰ ਦੀ ਵੱਡੀ ਬੇਟੀ ਵਿਦੇਸ਼ 'ਚ ਪੜ੍ਹਾਈ ਕਰ ਰਹੀ ਹੈ ਅਤੇ ਬੇਟਾ ਛੋਟਾ ਹੈ ਜੋ ਉਚੇਰੀ ਪੜ੍ਹਾਈ ਕਰ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਬੀਰ ਸਿੰਘ ਭੁੱਲਰ ਦੀ ਵਹੁੱਟੀ ਅਮਨਦੀਪ ਕੌਰ ਸੰਗਰੂਰ ਦੇ ਰਹਿਣ ਵਾਲੇ ਹਨ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :