ਵੱਡੀ ਖ਼ਬਰ! ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ, ਪਾਰਟੀ ਨੂੰ ਲੱਗਿਆ ਵੱਡਾ ਝਟਕਾ
Anmol Gagan Mann Resigns: ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਹੈ। ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Anmol Gagan Mann Resigns: ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਹੈ। ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਨੂੰ ਆਮ ਆਦਮੀ ਪਾਰਟੀ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਪੰਜਾਬ ਦੀ ਸਿਆਸਤ ਵਿੱਚ ਵਡਾ ਧਮਾਕਾ ਹੋਇਆ ਹੈ। ਦੱਸ ਦਈਏ ਕਿ ਅਨਮੋਨ ਗਗਨ ਮਾਨ ਨੇ ਆਪਣਾ ਅਸਤੀਫਾ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।

ਅਨਮੋਲ ਗਗਨ ਮਾਨ ਨੇ ਆਪਣੇ ਸੋਸ਼ਲ ਮੀਡੀਆ 'ਤੇ ਲਿਖਿਆ, ਮਨ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ, ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।
ਜ਼ਿਕਰ ਕਰ ਦਈਏ ਕਿ ਅਨਮੋਲ ਗਗਨ ਮਾਨ ਮਸ਼ਹੂਰ ਪੰਜਾਬੀ ਸਿੰਗਰ ਵੀ ਹਨ। 2022 ਵਿੱਚ ਉਨ੍ਹਾਂ ਨੂੰ ਮੁਹਾਲੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਟਿਕਟ ਦਿੱਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੂੰ ਜਿੱਤ ਹਾਸਲ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ। ਹਾਲਾਂਕਿ ਕੈਬਨਿਟ ਵਿੱਚ ਫੇਰਬਦਲ ਤੋਂ ਬਾਅਦ ਉਨ੍ਹਾਂ ਦੀ ਕੈਬਨਿਟ ਵਿਚੋਂ ਛੁੱਟੀ ਹੋ ਗਈ ਸੀ। ਇਸ ਦੇ ਨਾਲ ਹੀ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਸਿਆਸਤ ਤੋਂ ਵੀ ਦੂਰੀ ਬਣਾਈ ਹੋਈ ਸੀ। ਕਿਹਾ ਜਾ ਸਕਦਾ ਹੈ ਕਿ ਇਹ ਕਿਤੇ ਨਾ ਕਿਤੇ ਸਿਆਸਤ ਤੋਂ ਵੱਖ ਹੋਣ ਦਾ ਇਸ਼ਾਰਾ ਸੀ ਜਾਂ ਫਿਰ ਕੋਈ ਹੋਰ ਕਾਰਨ।
ਜੇਕਰ ਅਨਮੋਲ ਗਗਨ ਮਾਨ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਂਦਾ ਹੈ, ਤਾਂ ਖਰੜ ਵਿਧਾਨ ਸਭਾ ਸੀਟ 'ਤੇ ਵੀ ਜ਼ਿਮਨੀ ਚੋਣ ਹੋਵੇਗੀ। ਅਜਿਹੀ ਸਥਿਤੀ ਵਿੱਚ ਅਨਮੋਲ ਗਗਨ ਮਾਨ ਦੀ ਥਾਂ ਰਣਜੀਤ ਸਿੰਘ ਗਿੱਲ ਇੱਥੋਂ 'ਆਪ' ਉਮੀਦਵਾਰ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਅਨਮੋਲ ਗਗਨ ਮਾਨ ਦੇ ਅਸਤੀਫੇ ਤੋਂ ਇੱਕ ਦਿਨ ਪਹਿਲਾਂ ਅਕਾਲੀ ਦਲ ਛੱਡਣ ਦਾ ਐਲਾਨ ਕੀਤਾ ਸੀ। 2022 ਵਿੱਚ ਅਨਮੋਲ ਨੇ ਰਣਜੀਤ ਸਿੰਘ ਨੂੰ ਹਰਾਇਆ ਸੀ। ਰਣਜੀਤ ਸਿੰਘ ਗਿੱਲ ਨੇ ਵੀ ਬੀਤੇ ਦਿਨੀਂ ਹੀ ਅਕਾਲੀ ਦਲ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ, ਜੋ ਕਿ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।





















