Punjab News: ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਪਿਤਾ ਲਾਲ ਸਿੰਘ ਦੀ ਅਚਾਨਕ ਤਬੀਅਤ ਵਿਗੜਣ ਮਗਰੋਂ ਇਲਾਜ ਦੌਰਾਨ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 92 ਸਾਲ ਦੇ ਕਰੀਬ ਸੀ।
ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਸਸਕਾਰ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਵੇਲੇ ਕੀਤਾ ਜਾਵੇਗਾ।