ਵਿਧਾਇਕ ਹਰਮੀਤ ਪਠਾਨਮਾਜਰਾ ਦਾ ਹੋ ਸਕਦਾ ‘ਫ਼ਰਜ਼ੀ ਮੁਕਾਬਲਾ’ ! ਹਾਈਕੋਰਟ ਪਹੁੰਚੀ ਵਿਧਾਇਕ ਦੀ ਪਤਨੀ
ਵਿਧਾਇਕ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਪਟੀਸ਼ਨ 'ਤੇ ਸੁਣਵਾਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ।

Punjab News: ਸਨੌਰ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਮਾਮਲੇ ਅਜੇ ਤੱਕ ਸ਼ਾਂਤ ਨਹੀਂ ਹੋਇਆ ਹੈ ਕਿਉਂਕਿ ਉਹ ਅਜੇ ਵੀ ਫ਼ਰਾਰ ਹਨ। ਇਸ ਦੌਰਾਨ ਵਿਧਾਇਕ ਦੀ ਪਤਨੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਮਾਮਲੇ ਦੀ ਪਟੀਸ਼ਨ 'ਤੇ ਸੁਣਵਾਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ।
ਜ਼ਿਕਰ ਕਰ ਦਈਏ ਕਿ ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ ਪੰਜਾਬ ਪੁਲੀਸ ਉਨ੍ਹਾਂ ਦੇ ਪਤੀ ਦਾ ‘ਫ਼ਰਜ਼ੀ ਮੁਕਾਬਲਾ’ ਕਰ ਸਕਦੀ ਹੈ। ਜਸਟਿਸ ਤ੍ਰਿਭੂਵਨ ਦਹੀਆ ਦੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।
ਪਤਨੀ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਪਤੀ ਦਾ ਮੁਕਾਬਲਾ ਹੋ ਸਕਦਾ ਹੈ। ਜਦੋਂ ਤੋਂ ਉਨ੍ਹਾਂ ਦੇ ਪਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ, ਉਨ੍ਹਾਂ ਦੇ ਪਰਿਵਾਰ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲਈ ਉਸ ਨੇ ਮੰਗ ਕੀਤੀ ਹੈ ਕਿ ਉਸ ਦੇ ਪਤੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਹਾਈ ਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਇਸ 'ਤੇ ਹਲਫ਼ਨਾਮਾ ਦਾਇਰ ਕਰਨ ਅਤੇ 23 ਸਤੰਬਰ ਤੱਕ ਜਵਾਬ ਦੇਣ ਦੇ ਹੁਕਮ ਦਿੱਤੇ ਹਨ।
ਜ਼ਿਕਰ ਕਰ ਦਈਏ ਕਿ ਜਦੋਂ ਤੋਂ ਵਿਧਾਇਕ ਪਠਾਨਮਾਜਰਾ ਫਰਾਰ ਹੋਏ ਹਨ ਉਸ ਤੋਂ ਬਾਅਦ ਉਹ ਲਗਾਤਾਰ ਸੋਸ਼ਲ ਮੀਡੀਆ ਉੱਤੇ ਆਪਣਾ ਪੱਖ ਰਹੇ ਸਨ ਪਰ ਹੁਣ ਉਨ੍ਹਾਂ ਦਾ ਫੇਸਬੁੱਕ ਖਾਤਾ ਵੀ ਨਹੀਂ ਖੁੱਲ੍ਹ ਰਿਹਾ ਹੈ ਜਿਸ ਤੋਂ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਸ਼ਾਇਦ ਉਨ੍ਹਾਂ ਦਾ ਸੋਸ਼ਲ ਮੀਡੀਆ ਖਾਤਾ ਵੀ ਬੈਨ ਕਰ ਦਿੱਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















