ਚੰਡੀਗੜ੍ਹ : ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਦੀ ਦੂਜੀ ਪਤਨੀ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਦਰਅਸਲ 'ਚ ਪਿਛਲੇ ਦਿਨੀਂ ਵਿਧਾਇਕ ਪਠਾਨਮਾਜਰਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਜਿਸ ‘ਤੇ ਵਿਧਾਇਕ ਨੇ ਕਿਹਾ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਹੈ।
ਦੂਜੇ ਪਾਸੇ ਪਠਾਨਮਾਜਰਾ ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਮੀਤ ਪਠਾਨਮਾਜਰਾ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦੂਜੀ ਪਤਨੀ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸਦੇ ਨਾਲ ਹੀ ਹਾਈਕੋਰਟ ਨੇ ਸ਼ਿਕਾਇਤ ਦੀ ਸਟੇਟਸ ਰਿਪੋਰਟ ਵੀ ਮੰਗੀ ਸੀ।
ਇਸ ਤੋਂ ਇਲਾਵਾ ਵਿਧਾਇਕ ਹਰਮੀਤ ਪਠਾਨ ਮਾਜਰਾ MLA Harmeet Pathanmajra ਦੀ ਦੂਜੀ ਪਤਨੀ ਗੁਰਪ੍ਰੀਤ ਕੌਰ ਨੇ ਪਹਿਲਾਂ ਪਠਾਣ ਮਾਜਰਾ MLA Harmeet Pathanmajra 'ਤੇ ਝੂਠ ਬੋਲ ਕੇ ਵਿਆਹ ਕਰਵਾਉਣ ਦਾ ਆਰੋਪ ਲਗਾਇਆ ਸੀ। ਇਸ ਪਟੀਸ਼ਨ ਵਿੱਚ ਵਿਧਾਇਕ ਦੀ ਪਤਨੀ ਵੱਲੋ ਸੁਰੱਖਿਆ ਦੇਣ ਦੇ ਨਾਲ-ਨਾਲ ਵਿਧਾਇਕ ਹਰਮੀਤ ਪਠਾਨ ਮਾਜਰਾ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ। ਜਿਸ ਵਿੱਚ ਉਸ ਨੇ ਆਰੋਪ ਲਗਾਇਆ ਸੀ ਕਿ ਇਸ ਦੀ ਸਰੀਰਕ ਤੇ ਮਾਨਸਿਕ ਸ਼ੋਸਣ ਕੀਤੀ ਗਿਆ।
ਕੀ ਹੈ ਪੂਰਾ ਮਾਮਲਾ ?
ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਦੂਜੀ ਪਤਨੀ ਨੇ ਉਨ੍ਹਾਂ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਧਾਇਕ ਪਠਾਨਮਾਜਰਾ ਦੀ ਪਤਨੀ ਹੋਣ ਦਾ ਦਾਅਵਾ ਕਰਨ ਵਾਲੀ ਔਰਤ ਥਾਣਾ ਜ਼ੀਰਕਪੁਰ ਪੁੱਜੀ ਸੀ। ਔਰਤ ਨੇ ਸ਼ਿਕਾਇਤ ਕੀਤੀ ਸੀ ਕਿ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਧੋਖੇ ਨਾਲ ਉਸ ਨਾਲ ਦੂਜਾ ਵਿਆਹ ਕਰਵਾਇਆ ਅਤੇ ਬਾਅਦ ਵਿਚ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਕਤ ਔਰਤ ਨੇ ਵਿਧਾਇਕ ਪਠਾਨਮਾਜਰਾ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਆਰੋਪ ਵੀ ਲਗਾਏ ਸਨ।
ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੇ ਇਨ੍ਹਾਂ ਆਰੋਪਾਂ ਤੋਂ ਇਨਕਾਰ ਕੀਤਾ ਹੈ। ਦਰਅਸਲ ਵਿਧਾਇਕ ਪਠਾਨਮਾਜਰਾ ਦਾ ਇੱਕ ਕਥਿਤ ਇਤਰਾਜ਼ਯੋਗ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ। ਜਿਸ ਉੱਤੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦਾ ਕਹਿਣਾ ਸੀ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਸੀ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਸੀ। ਵਿਧਾਇਕ ਅਨੁਸਾਰ ਉਸ ਨੇ ਇੱਕ ਸਾਲ ਪਹਿਲਾਂ ਦੂਜਾ ਵਿਆਹ ਕੀਤਾ ਸੀ।