ਤਰਨਤਾਰਨ ਵਿਧਾਨ ਸਭਾ ਉਪਚੋਣ ਵਿੱਚ ਜਿੱਤ ਹਾਸਲ ਕਰਨ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਵੱਲੋਂ ਅੱਜ ਵਿਧਾਇਕ ਪਦ ਦੀ ਸਹੁੰ ਚੁੱਕ ਲਈ ਗਈ ਹੈ। ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰ ਚੁੱਕੇ ਹਨ। ਉਹ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਕਮਰੇ ਵਿੱਚ ਸਹੁੰ ਲਈ। ਇਸ ਮੌਕੇ ‘ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਨੇਤਾ ਹਾਜ਼ਿਰ ਰਹੇ। ਹਰਮੀਤ ਸਿੰਘ ਸੰਧੂ ਨੇ ਚੋਣ ਤੋਂ ਕੁਝ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।

Continues below advertisement

ਤਰਨਤਾਰਨ ਸੀਟ 'ਤੇ 2022 ਵਿੱਚ ਹੋਏ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਕਸ਼ਮੀਰ ਸਿੰਘ ਸੋਹਿਲ ਜਿੱਤ ਕੇ ਵਿਧਾਇਕ ਬਣੇ ਸਨ, ਪਰ ਬਿਮਾਰੀ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ। ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਹਰਮੀਤ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕਰਕੇ ਉਪਚੋਣ ਲਈ ਉਮੀਦਵਾਰ ਬਣਾਇਆ। ਇਹ ਰਣਨੀਤੀ ਆਪ ਪਾਰਟੀ ਲਈ ਲਾਹੇਵੰਦ ਸਾਬਿਤ ਹੋਈ, ਕਿਉਂਕਿ ਮੁੜ ਉਨ੍ਹਾਂ ਨੇ ਜਿੱਤ ਹਾਸਿਲ ਕਰਕੇ ਇਸ ਸੀਟ ਉੱਤੇ ਕਬਜ਼ਾ ਕਰ ਲਿਆ।

Continues below advertisement

ਹਰਮੀਤ ਸਿੰਘ ਸੰਧੂ ਨੇ ਇਹ ਚੋਣ 12,091 ਵੋਟਾਂ ਨਾਲ ਜਿੱਤੀ। ਦੂਜੇ ਨੰਬਰ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਰਹੀ। ਇਸ ਚੋਣ ਨੂੰ ਅਕਾਲੀ ਦਲ ਲਈ ਪੰਜਾਬ ਦੀ ਰਾਜਨੀਤੀ ਵਿੱਚ ਕਮਬੈਕ ਵਜੋਂ ਵੇਖਿਆ ਜਾ ਰਿਹਾ ਹੈ, ਕਿਉਂਕਿ ਪਾਰਟੀ ਦਾ ਪ੍ਰਦਰਸ਼ਨ ਬਿਹਤਰ ਰਿਹਾ ਅਤੇ ਸੱਤਾ ਦੀ ਦੌੜ ਤੋਂ ਬਾਹਰ ਹੋਣ ਦੇ ਬਾਵਜੂਦ ਉਹ ਦੂਜੇ ਸਥਾਨ ‘ਤੇ ਆਈ।

 

 

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।