(Source: ECI/ABP News)
ਕੈਪਟਨ ਫਿਰ ਕਸੂਤੇ ਘਿਰੇ! ਵਿਧਾਇਕਾਂ ਦੇ ਫਰਜੰਦਾਂ ਨੂੰ ਦਿੱਤੀਆਂ ਨੌਕਰੀਆਂ 'ਤੇ MLA ਨਾਗਰਾ ਨੇ ਘੇਰੀ ਸਰਕਾਰ
ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਮੀਟਿੰਗ ’ਚ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਦੇ ਲਏ ਫ਼ੈਸਲਾ ਦਾ ਵਿਰੋਧ ਕੀਤਾ।

ਚੰਡੀਗੜ੍ਹ: ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਸਰਕਾਰ ’ਚ ਚੱਲ ਰਿਹਾ ਆਪਸੀ ਕਲੇਸ਼ ਅਜੇ ਵੀ ਜਾਰੀ ਹੈ। ਵਿਰੋਧੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਪਣੇ ਹੀ ਨੁਮਾਇੰਦੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜੇ ਕਰ ਰਹੇ ਹਨ। ਪ੍ਰਤਾਪ ਸਿੰਘ ਬਾਜਵਾ ਤੇ ਨਵਜੋਤ ਸਿੱਧੂ ਹੀ ਨਹੀਂ ਕੈਪਟਨ 'ਤੇ ਸਵਾਲ ਖੜੇ ਕਰਨ ਵਾਲੇ ਲੀਡਰ ਹੋਰ ਵੀ ਹਨ।
ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਅੱਜ ਆਪਣੇ ਫੇਸਬੁੱਕ ਪੇਜ਼ ’ਤੇ ਲਾਈਵ ਹੋ ਕੇ ਸ਼ੁੱਕਰਵਾਰ ਨੂੰ ਕੈਬਨਿਟ ਦੀ ਮੀਟਿੰਗ ’ਚ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀਆਂ ਦੇਣ ਦੇ ਲਏ ਫ਼ੈਸਲਾ ਦਾ ਵਿਰੋਧ ਕੀਤਾ।
ਉਨ੍ਹਾਂ ਕਿਹਾ ਕਿ ਕੈਬਨਿਟ ਵੱਲੋਂ ਮੁਲਾਜ਼ਮਾਂ ਦਾ 2016 ਤੋਂ ਪੇਅ ਕਮਿਸ਼ਨ ਲਾਗੂ ਕਰਨ ਤੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਸ਼ਲਾਘਾਯੋਗ ਹੈ ਪਰ ਦੋ ਵਿਧਾਇਕਾਂ ਦੇ ਮੁੰਡਿਆਂ ਨੂੰ ਨੌਕਰੀ ਦੇਣ ਦਾ ਕੀਤਾ ਫੈਸਲਾ ਗਲਤ ਹੈ। ਨਾਗਰਾ ਨੇ ਆਪਣੀ ਹੀ ਸਰਕਾਰ ਖਿਲਾਫ ਝੰਡਾ ਚੁੱਕਦਿਆਂ ਕਿਹਾ ਕਿ ਉਹ ਇਸ ਨਾਲ ਉਹ ਸਹਿਮਤ ਨਹੀਂ ਹਨ। ਕਿਉਂਕਿ ਇਸ ਫ਼ੈਸਲੇ ਤੋਂ ਪੰਜਾਬ ਦੇ ਲੋਕ ਨਾਰਾਜ਼ ਹਨ।
ਨਾਗਰਾ ਨੇ ਕਿਹਾ ਸਰਕਾਰ ਨੂੰ ਇਸ ਫ਼ੈਸਲੇ ਬਾਰੇ ਮੁੜ ਤੋਂ ਸੋਚਣਾ ਚਾਹੀਦਾ ਹੈ। ਜਿੱਥੇ ਵਿਰੋਧੀ ਪਹਿਲਾਂ ਹੀ ਕੈਪਟਿਨ ਸਰਕਾਰ ਦੇ ਇਸ ਫੈਸਲੇ ਤੇ ਤਿੱਖੇ ਸਵਾਲ ਕਰ ਰਹੇ ਹਨ ਉੱਥੇ ਆਪਣੇ ਹੀ ਲੀਡਰਾਂ ਦੇ ਸਵਾਲਾਂ ਨੇ ਕੈਪਟਨ ਸਰਕਾਰ ਦੀਆਂ ਮੁਸ਼ਕਿਲਾਂ ਇਕ ਵਾਰ ਫਿਰ ਵਧਾ ਦਿੱਤੀਆਂ ਹਨ।
ਇਹ ਵੀ ਪੜ੍ਹੋ: Covid 19 Third Wave: ਅਲਰਟ! ਕੋਰੋਨਾ ਦੀ ਤੀਜੀ ਲਹਿਰ ਅਗਲੇ ਕੁਝ ਹਫਤਿਆਂ ਵਿੱਚ ਦੇ ਸਕਦੀ ਹੈ ਦਸਤਕ
ਇਹ ਵੀ ਪੜ੍ਹੋ: Happy Birthday Rahul Gandhi: 51 ਸਾਲ ਦੇ ਹੋਏ ਰਾਹੁਲ ਗਾਂਧੀ, 'ਸੇਵਾ ਦਿਵਸ' ਵਜੋਂ ਮਨਾਇਆ ਜਾਵੇਗਾ ਕਾਂਗਰਸ ਨੇਤਾ ਦਾ ਜਨਮਦਿਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
