ਖੇਤੀਬਾੜੀ ਬਿੱਲ ਪਾਸ ਹੋਣ ਦੇ ਵਿਰੋਧ 'ਚ ਕੁਲਜੀਤ ਨਾਗਰਾ ਨੇ ਦਿੱਤਾ ਅਸਤੀਫ਼ਾ
ਏਬੀਪੀ ਸਾਂਝਾ | 18 Sep 2020 12:08 AM (IST)
ਲੋਕ ਸਭਾ 'ਚ ਖੇਤੀਬਾੜੀ ਬਿੱਲ (Farm Bill) ਪਾਸ ਹੋਣ ਮਗਰੋਂ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ 'ਚ ਅਸਤੀਫਾ ਦੇ ਦਿੱਤਾ ਹੈ।
ਫਤਿਹਗੜ੍ਹ ਸਾਹਿਬ: ਲੋਕ ਸਭਾ 'ਚ ਖੇਤੀਬਾੜੀ ਬਿੱਲ (Farm Bill) ਪਾਸ ਹੋਣ ਮਗਰੋਂ ਫਤਿਹਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕ ਕੁਲਜੀਤ ਨਾਗਰਾ ਨੇ ਬਿੱਲ ਦੇ ਵਿਰੋਧ 'ਚ ਅਸਤੀਫਾ ਦੇ ਦਿੱਤਾ ਹੈ। ਉਧਰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਵੀ ਇਸ ਬਿੱਲ ਦੇ ਵਿਰੋਧ 'ਚ ਅਸਤੀਫਾ ਦਿੱਤਾ ਹੈ। ਕੇਂਦਰ ਸਰਕਾਰ ਦਾ ਇਹ ਬਿੱਲ ਹੁਣ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਪੇਸ਼ ਕੀਤਾ ਜਾਏਗਾ।