ਪੜਚੋਲ ਕਰੋ

MLA Kulwant Singh: ਵਿਧਾਇਕ ਕੁਲਵੰਤ ਸਿੰਘ ਨੇ ਵੱਖ-ਵੱਖ ਪਿੰਡਾਂ ਦੇ 11 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸੌਂਪੇ 13.20 ਲੱਖ ਰੁਪਏ ਦੇ ਚੈੱਕ

Mohali News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ

Mohali News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਅਤੇ ਹੜ੍ਹ ਪੀੜਤਾਂ ਨੂੰ ਬਣਦੀ ਮੁਆਵਜ਼ਾ ਰਾਸ਼ੀ ਦੇ ਕੇ ਸਰਕਾਰ ਆਪਣਾ ਫਰਜ਼ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਸਬੰਧੀ ਪਿੰਡ ਬਹਿਲੋਲਪੁਰ ਵਿਖੇ ਵੱਖ-ਵੱਖ ਪਿੰਡਾਂ ਦੇ 11 ਪੀੜਤ ਪਰਿਵਾਰਾਂ ਨੂੰ 13.20 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ। ਇਸ ਮੌਕੇ ਪ੍ਰਤੀ ਪਰਿਵਾਰ 1.20 ਲੱਖ ਰੁਪਏ ਦੇ ਚੈੱਕ ਦਿੱਤੇ ਗਏ।

ਜ਼ਿਕਰਯੋਗ ਹੈ ਕਿ ਇਹਨਾਂ ਪੀੜਤਾਂ ਵਿਚ ਪਿੰਡ ਬਹਿਲੋਲਪੁਰ ਦੇ ਸਵਰਨ ਸਿੰਘ, ਲਖਵੀਰ ਸਿੰਘ, ਹਰਦੀਪ ਸਿੰਘ, ਨਰੇਸ਼ ਕੁਮਾਰ, ਜਗਤਾਰ ਸਿੰਘ, ਮਹਿੰਦਰੋ ਦੇਵੀ ਤੇ ਮਨਦੀਪ ਸਿੰਘ, ਪਿੰਡ ਦਾਊਂ ਤੋਂ ਬਬਲੀ, ਪ੍ਰੀਤਮ ਕੌਰ ਤੇ ਬਿਮਲਾ ਕੌਰ ਅਤੇ ਪਿੰਡ ਝਾਮਪੁਰ ਦੀ ਸ਼ਮਸ਼ੇਰ ਕੌਰ ਦੇ ਪਰਿਵਾਰ ਸ਼ਾਮਲ ਹਨ। ਮੋਹਾਲੀ ਸਬ-ਡਿਵੀਜ਼ਨ ਵਿੱਚ ਮੁਆਵਜ਼ਾ ਕਮੇਟੀ ਵੱਲੋਂ ਮਕਾਨਾਂ ਦੇ ਹੋਏ ਨੁਕਸਾਨ ਬਾਬਤ 29 ਮਕਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਬਾਬਤ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਜਾਰੀ ਹੈ।

ਹਲਕਾ ਵਿਧਾਇਕ (MLA Kulwant Singh) ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਿਥੇ ਹੜ੍ਹਾਂ ਕਾਰਨ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉੱਥੇ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਬਾਰੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੀ ਭਰਪਾਈ ਕਰਨ ਲਈ ਵੀ ਤੇਜ਼ੀ ਨਾਲ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਕਿ ਕਿਸੇ ਵੀ ਪਰਿਵਾਰ ਦੇ ਹੋਏ ਜਾਨੀ ਨੁਕਸਾਨ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਉਸ ਪਰਿਵਾਰ ਦੀ ਆਰਥਿਕ ਮੱਦਦ ਕਰ ਕੇ ਪਰਿਵਾਰ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਜਾ ਸਕਦੀ ਹੈ, ਜੋ ਕਿ ਸਰਕਾਰ ਵੱਲੋਂ ਪੂਰੀ ਇਮਾਨਦਾਰੀ ਨਾਲ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਸਪੈਸ਼ਲ ਗਿਰਦਾਵਰੀਆਂ ਕਰਵਾਈਆਂ ਜਾ ਰਹੀਆਂ ਹਨ । ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ 15 ਅਗਸਤ ਤੱਕ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਰਿਪੋਰਟ ਪੰਜਾਬ ਸਰਕਾਰ ਨੂੰ ਭੇਜੀ ਜਾਵੇ।

ਕੁਲਵੰਤ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਸਾਰੇ ਵਿਧਾਇਕ, ਸਾਰੇ ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਲਗਾਤਾਰ ਲੋਕਾਂ ਵਿਚ ਵਿਚਰੇ ਹਨ। ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਦਿਨ ਰਾਤ ਇੱਕ ਕਰਕੇ ਆਪਣੀ ਜ਼ਿੰਮੇਵਾਰੀ ਨਿਭਾਈ। ਇਸ ਸਦਕਾ ਹੀ ਲੋਕਾਂ ਨੂੰ ਵੇਲੇ ਸਿਰ ਸਹਾਇਤਾ ਮਿਲੀ ਅਤੇ ਬਹੁਤ ਹੀ ਘੱਟ ਸਮੇਂ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲੈ ਕੇ ਮੁਆਵਜ਼ਾ ਰਾਸ਼ੀ ਲੋਕਾਂ ਨੂੰ ਦਿੱਤੀ ਗਈ।

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਇਹ ਸਰਕਾਰ ਲੋਕਾਂ ਨਾਲ ਕੀਤਾ ਹਰ ਇਕ ਵਾਅਦਾ ਲਗਾਤਾਰ ਪੂਰਾ ਕਰ ਰਹੀ ਹੈ। ਸਿਹਤ, ਸਿੱਖਿਆ ਅਤੇ ਰੋਜ਼ਗਾਰ ਸਮੇਤ ਬਹੁਪੱਖੀ ਵਿਕਾਸ ਲਈ ਸਰਕਾਰ ਨੇ ਇਨਕਲਾਬੀ ਫੈਸਲੇ ਲੈਂਦੇ ਹੋਏ, ਉਹਨਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕੀਤਾ ਹੈ। ਇਸੇ ਲੜੀ ਤਹਿਤ ਬਹੁਤ ਜਲਦ ਬਹਿਲੋਲਪੁਰ ਨੇੜੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ 01 ਹਜ਼ਾਰ ਮਕਾਨ ਬਣਾ ਕੇ ਦਿੱਤੇ ਜਾਣਗੇ। ਇਸ ਮੌਕੇ ਐੱਸ.ਡੀ.ਐਮ. ਮੋਹਾਲੀ ਸ਼੍ਰੀਮਤੀ ਸਰਬਜੀਤ ਕੌਰ, ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡ ਵਾਸੀ ਤੇ ਪਤਵੰਤੇ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Amritsar Police| ਗੋਲਡੀ ਬਰਾੜ ਦੇ ਨਾਮ 'ਤੇ ਮੰਗੀ ਸੀ ਫਿਰੌਤੀ, ਆਏ ਪੁਲਿਸ ਅੜਿੱਕੇGoldy Brar| NIA ਨੇ ਗੋਲਡੀ ਬਰਾੜ 'ਤੇ ਕਸਿਆ ਸ਼ਿਕੰਜਾIntruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget