ਬਰਨਾਲਾ :  ਦੇਸ਼ ਦੀ ਅਜ਼ਾਦੀ ਦੇ 75ਵੇਂ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਦੇ ਪਿੰਡ ਉਗੋਕੇ ਵਿੱਚ ਵੀ ਆਮ ਆਦਮੀ ਪਾਰਟੀ ਦੇ ਮੁਹੱਲਾ ਕਲੀਨਿਕ ਦਾ ਉਦਘਾਟਨ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ। 


 

ਉਦਘਾਟਨ ਦੌਰਾਨ ਲਾਭ ਸਿੰਘ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਇਲਾਕੇ ਵਿੱਚ ਮੁਹੱਲਾ ਕਲੀਨਿਕ ਦੀ ਮੰਗ ਪੂਰੀ ਕੀਤੀ ਜਾ ਰਹੀ ਹੈ। ਇਸ ਮੁਹੱਲਾ ਕਲੀਨਿਕ ਦਾ ਆਸ-ਪਾਸ ਦੇ 15 ਪਿੰਡਾਂ ਨੂੰ ਫਾਇਦਾ ਹੋਵੇਗਾ, ਇੱਥੇ 41 ਤਰ੍ਹਾਂ ਦੇ ਟੈਸਟ ਕੀਤੇ ਜਾਣਗੇ, 75 ਤਰ੍ਹਾਂ ਦੀਆਂ ਦਵਾਈਆਂ ਦਿੱਤੀਆਂ ਗਈਆਂ ਹਨ ਅਤੇ ਇਸ ਮੁਹੱਲਾ ਕਲੀਨਿਕ ਵਿੱਚ ਇੱਕ ਐਮ.ਬੀ.ਬੀ.ਐਸ.  ਡਾਕਟਰ , ਇੱਕ ਫਾਰਮਾਸਿਸਟ ਅਤੇ ਬਲੱਡ ਟੈਸਟਿੰਗ ਲਈ ਟੀਮ ਦੀ ਡਿਊਟੀ ਲਗਾਈ ਗਈ ਹੈ।


ਪਿੰਡ ਦੀਆਂ ਔਰਤਾਂ ਨੇ ਮੁਹੱਲਾ ਕਲੀਨਿਕ ਖੁੱਲਣ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਮੁਹੱਲਾ ਕਲੀਨਿਕ ਦਾ ਜਿੱਥੇ ਇੱਕ ਪਾਸੇ ਉਨ੍ਹਾਂ ਨੂੰ ਕਾਫੀ ਫਾਇਦਾ ਹੋਵੇਗਾ, ਉੱਥੇ ਹੀ ਕਿਰਾਏ ਦੀ ਬੱਚਤ ਹੋਵੇਗੀ। ਦੂਜੇ ਪਾਸੇ ਉਹ ਘਰ ਬੈਠੇ ਹੀ ਮੁਫਤ ਇਲਾਜ ਕਰਵਾ ਸਕਣਗੀਆਂ। ਜਿਸ ਲਈ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।
 

ਉਦਘਾਟਨ ਸਮਾਰੋਹ ਵਿੱਚ ਪਹੁੰਚੇ ਪਿੰਡ ਵਾਸੀਆਂ ਨੇ ਵੀ ਇਸ ਮੁਹੱਲਾ ਕਲੀਨਿਕ ਦਾ ਸਵਾਗਤ ਕਰਦਿਆਂ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਅਤੇ ਆਪ ਦੇ ਵਿਧਾਇਕ ਲਾਭ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਮੁਹੱਲਾ ਕਲੀਨਿਕ ਤੋਂ ਬਹੁਤ ਫਾਇਦਾ ਹੋਇਆ ਹੈ। ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਬਰਨਾਲਾ ਸ਼ਹਿਰ ਜਾਣਾ ਪੈਂਦਾ ਸੀ ਪਰ ਹੁਣ ਉਹ ਆਪਣੇ ਪਿੰਡ ਵਿੱਚ ਹੀ ਸਭ ਦਾ ਇੱਕੋ ਜਿਹਾ ਇਲਾਜ ਕਰਵਾਉਣਗੇ, ਜਿਸ ਨਾਲ ਉਨ੍ਹਾਂ ਨੂੰ ਮੁਫਤ ਦਵਾਈਆਂ ਅਤੇ ਟੈਸਟ ਕੀਤੇ ਜਾਣਗੇ, ਨਾਲ ਹੀ ਉਨ੍ਹਾਂ ਦਾ ਕਿਰਾਇਆ ਅਤੇ ਸਮਾਂ ਵੀ ਬਚੇਗਾ।