'ਸਰਕਾਰ ਤੁਹਾਡੇ ਦੁਆਰ' ਮੁਹਿੰਮ ਤਹਿਤ ਕੈਂਪ, ਮੌਕੇ 'ਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਨਿਬੇੜਾ
Sangrur News: ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੀਤੇ ਦਿਨੀਂ ਮਨਸਾ ਦੇਵੀ ਮੰਦਰ ਵਿੱਚ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਬੇੜਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਰੂਰ ਸ਼ਹਿਰ ਦੇ ਵਾਰਡ
Sangrur News: ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਬੀਤੇ ਦਿਨੀਂ ਮਨਸਾ ਦੇਵੀ ਮੰਦਰ ਵਿੱਚ ਕੈਂਪ ਲਾਇਆ ਗਿਆ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੌਕੇ ਤੇ ਹੀ ਨਿਬੇੜਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸੰਗਰੂਰ ਸ਼ਹਿਰ ਦੇ ਵਾਰਡ ਨੰਬਰ 1, 2 , 3, 4 ਤੇ 7 ਵਿੱਚੋਂ ਆਪਣੀਆਂ ਸਮੱਸਿਆਵਾਂ ਲੈ ਕੇ ਪੁੱਜੇ ਲੋਕਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਮੌਕੇ ਤੇ ਹੀ ਮੌਜੂਦ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਢੁਕਵੇਂ ਹੱਲ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਕੈਂਪ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਵਸਦੇ ਲੋਕਾਂ ਨੂੰ ਪੇਸ਼ ਆ ਰਹੀਆਂ ਹਰੇਕ ਤਰ੍ਹਾਂ ਦੀਆਂ ਔਕੜਾਂ ਨੂੰ ਦੂਰ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ ਤੇ ਇਸੇ ਉਦੇਸ਼ ਹਿੱਤ ਹੁਣ ਸੰਗਰੂਰ ਸ਼ਹਿਰ ਵਿੱਚ ਵਾਰਡਾਂ ਵਿਚ ਵਸਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਤਰਜੀਹੀ ਆਧਾਰ ਉੱਤੇ ਹੱਲ ਕਰਨ ਦਾ ਯਤਨ ਕਰਦਿਆਂ ਵਾਰਡਾਂ ਉਤੇ ਆਧਾਰਿਤ ਕਲੱਸਟਰ ਬਣਾ ਕੇ ਕੈਂਪ ਲਗਾਏ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਮਨਸਾ ਦੇਵੀ ਮੰਦਰ ਵਿੱਚ ਕੈਂਪ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਤੇ ਇਸ ਕੈਂਪ ਵਿੱਚ ਲੋਕਾਂ ਦੀ ਭਰਵੀਂ ਸ਼ਮੂਲੀਅਤ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਸਾਰੇ ਹੀ ਵਾਰਡਾਂ ਦੇ ਨਿਵਾਸੀਆਂ ਦੀ ਭਲਾਈ ਲਈ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਐਸਡੀਐਮ ਨਵਰੀਤ ਕੌਰ ਸੇਖੋਂ , ਈਓ ਬਾਲਕ੍ਰਿਸ਼ਨ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪੀਐਸਪੀਸੀਐਲ ਅਧਿਕਾਰੀ, ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮੋਗਾ 'ਚ ਸ਼ਰੇਆਮ ਗੋਲੀ ਮਾਰ ਕੇ ਸੁਨਿਆਰੇ ਦਾ ਕਤਲ, ਭੜਕਿਆ ਸੁਨਾਰ ਮੰਡਲ, ਪੰਜਾਬ 'ਚ ਦੁਕਾਨਾਂ ਕੀਤੀਆਂ ਬੰਦ
ਇਹ ਵੀ ਪੜ੍ਹੋ : ਕਿਸਾਨਾਂ ਦੇ ਧਰਨਿਆਂ 'ਤੇ ਪੁਲਿਸ ਦਾ ਐਕਸ਼ਨ ! ਜ਼ਬਰਦਸਤੀ ਚੁਕਵਾਏ ਧਰਨੇ, ਹਿਰਾਸਤ 'ਚ ਲਏ ਕਿਸਾਨ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ