ਪੜਚੋਲ ਕਰੋ
Advertisement
MLA Narinder Kaur Bharaj Marriage : ਸੀਐਮ ਭਗਵੰਤ ਮਾਨ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਨੂੰ ਦਿੱਤੀ ਵਿਆਹ ਦੀ ਵਧਾਈ, ਕਿਹਾ - ਜੋੜੀ ਜੁੱਗ-ਜੁੱਗ ਜੀਵੇ
MLA Narinder Kaur Bharaj Marriage : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਵਿਆਹ ਕਰਵਾ ਲਿਆ ਹੈ।
MLA Narinder Kaur Bharaj Marriage : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡ ਲੱਖੇਵਾਲ ਦੇ ਰਹਿਣ ਵਾਲੇ ਮਨਦੀਪ ਸਿੰਘ ਵਿਆਹ ਕਰਵਾ ਲਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਟਵੀਟ ਕਰਕੇ ਉਨ੍ਹਾਂ ਨੂੰ ਵਿਆਹ ਦੀ ਵਧਾਈ ਦਿੱਤੀ ਹੈ। ਮਾਨ ਨੇ ਲਿਖਿਆ ,ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਨੂੰ ਵਿਆਹੁਤਾ ਜ਼ਿੰਦਗੀ ਸ਼ੁਰੂ ਕਰਨ ਤੇ ਬਹੁਤ ਮੁਬਾਰਕਾਂ ..ਜੋੜੀ ਜੁੱਗ-ਜੁੱਗ ਜੀਵੇ.. ।
ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਮਨਦੀਪ ਸਿੰਘ ਲੱਖੇਵਾਲ ਨੂੰ ਵਿਆਹੁਤਾ ਜ਼ਿੰਦਗੀ ਸ਼ੁਰੂ ਕਰਨ ਤੇ ਬਹੁਤ ਮੁਬਾਰਕਾਂ ..ਜੋੜੀ ਜੁੱਗ-ਜੁੱਗ ਜੀਵੇ.. pic.twitter.com/SSXHhG4shN
— Bhagwant Mann (@BhagwantMann) October 7, 2022
ਸੰਗਰੂਰ ਹਲਕੇ ਤੋਂ ਸੂਬੇ ਦੀ ਸਭ ਤੋਂ ਛੋਟੀ ਉਮਰ ਦੀ ਤੇ ਪਹਿਲੀ ਵਾਰ ਵਿਧਾਇਕ ਬਣੀ ਨਰਿੰਦਰ ਕੌਰ ਭਰਾਜ (28) ਅੱਜ ਪਿੰਡ ਲੱਖੇਵਾਲ ਦੇ ਮਨਦੀਪ ਸਿੰਘ (29) ਦੀ ਜੀਵਨ ਸਾਥਣ ਬਣ ਗਈ ਹੈ। ਦੋਵਾਂ ਦੇ ਆਨੰਦ ਕਾਰਜ ਦੀ ਰਸਮ ਪਟਿਆਲਾ ਦੇ ਪਿੰਡ ਰੋਡੇਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਨਿਭਾਈ ਗਈ। ਵਿਆਹ ਸਮਾਗਮ ਵਿੱਚ ਦੋਵਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਰੀਬੀ ਜਾਣਕਾਰ ਹੀ ਮੌਜੂਦ ਸਨ। ਵਿਆਹ ਦੀ ਰਸਮ ਨੂੰ ਕਾਫ਼ੀ ਸਾਦਾ ਰੱਖਿਆ ਗਿਆ।
ਵਿਧਾਇਕ ਭਰਾਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਐਲਐਲਬੀ ਕੀਤੀ ਹੈਅਤੇ ਦੋ ਵਾਰ ‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਵੀ ਰਹਿ ਚੁੱਕੇ ਹਨ। ਵਿਧਾਇਕਾ ਨਰਿੰਦਰ ਕੌਰ ਭਰਾਜ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਸੁਰਖੀਆਂ ਵਿੱਚ ਆਈ ਸੀ। ਉਸ ਨੇ ਇਕੱਲਿਆਂ ਹੀ ਆਪਣੇ ਪਿੰਡ ਵਿੱਚ ਆਮ ਆਦਮੀ ਪਾਰਟੀ ਦਾ ਬੂਥ ਲਗਾਇਆ ਸੀ ਤੇ ਉਸ ਤੋਂ ਬਾਅਦ ਭਗਵੰਤ ਮਾਨ ਰਾਹੀਂ ਸਿਆਸਤ ਵਿੱਚ ਆਈ ਸੀ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ
ਜ਼ਿਕਰਯੋਗ ਹੈ ਕਿ ਨਰਿੰਦਰ ਕੌਰ ਭਰਾਜ ਸੰਗਰੂਰ ਨੇੜਲੇ ਪਿੰਡ ਭਰਾਜ ਦੇ ਇੱਕ ਆਮ ਕਿਸਾਨ ਪਰਿਵਾਰ ਨਾਲ ਸਬੰਧਤ ਹੈ। ਦੱਸਣਯੋਗ ਹੈ ਕਿ ਉਨ੍ਹਾਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜੀਆਂ ਸਨ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਉਮੀਦਵਾਰ ਤੇ ਦਿੱਗਜ ਆਗੂ ਵਿਜੇਇੰਦਰ ਸਿੰਗਲਾ ਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੂੰ ਹਰਾ ਕੇ ਰਿਕਾਰਡ ਤੋੜ ਵੋਟਾਂ ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਜਨਰਲ ਨੌਲਜ
ਪੰਜਾਬ
ਪੰਜਾਬ
ਪੰਜਾਬ
Advertisement