Fazilka News : ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੂੰ ਭੇਂਟ ਕੀਤਾ ਅਤੇ ਕਿਹਾ ਕਿ ਪੰਚਾਇਤ ਇਸ ਰਕਮ ਦੀ ਵਰਤੋਂ ਪਿੰਡ ਦੇ ਲੋਕਾਂ ਨੂੰ ਰਾਹਤ ਦੇਣ ਲਈ ਕਰ ਸਕਦੀ ਹੈ। ਉਨ੍ਹਾਂ ਨੇ 83000 ਰੁਪਏ ਦਾ ਚੈਕ ਪੰਚਾਇਤ ਨੂੰ ਸੌਂਪਿਆਂ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਪੱਧਰ 'ਤੇ ਤਾਂ ਜ਼ੋ ਕੁਝ ਕੀਤਾ ਜਾ ਰਿਹਾ ਹੈ ,ਉਹ ਕੀਤਾ ਹੀ ਜਾ ਰਿਹਾ ਹੈ ਪਰ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਵੀ ਪਿੰਡ ਵਾਸੀਆਂ ਨੂੰ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਵੱਡੀ ਕੁਦਰਤੀ ਆਫਤ ਹੈ ਅਤੇ ਇਸ ਵਿਚ ਸਭ ਨੂੰ ਮਿਲ ਜ਼ੁਲ ਕੇ ਇਸਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਲੋਕ ਸਹਿਯੋਗ ਕਰਨਗੇ ਤਾਂ ਭਾਈਚਾਰਕ ਸਹਿਯੋਗ ਨਾਲ ਅਸੀਂ ਪੀੜਤਾਂ ਦਾ ਦਰਦ ਕੁਝ ਘੱਟ ਕਰਨ ਵਿਚ ਸਹਾਈ ਸਿੱਧ ਹੋ ਸਕਦੇ ਹਾਂ।
ਇਹ ਵੀ ਪੜ੍ਹੋ : 25 ਸਾਲਾ ਅਦਾਕਾਰਾ ਆਕਾਂਕਸ਼ਾ ਦੂਬੇ ਨੇ ਕੀਤੀ ਖੁਦਕੁਸ਼ੀ, IPS ਬਣਾਉਣਾ ਚਾਹੁੰਦੇ ਸਨ ਪਿਤਾ , ਇਸ ਤਰ੍ਹਾਂ ਬਣੀ ਭੋਜਪੁਰੀ ਸਟਾਰ
ਇਸ ਮੌਕੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਰੁਪਏ ਦੀ ਮਦਦ ਪਿੰਡ ਦੇ ਤੁਫਾਨ ਪੀੜਤਾਂ ਲਈ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਉਹ ਖੁਦ ਵੀ ਆਪਣੀ ਤਰਫੋਂ ਪਿੰਡ ਵਾਸੀਆਂ ਦੀ ਮਦਦ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚੋਂ ਲੰਘਦੇ ਨੈਸ਼ਨਲ ਹਾਈਵੇ 'ਤੇ ਸਫਰ ਕਰਨ ਵਾਲਿਆਂ ਨੂੰ ਹੁਣ ਹੋਰ ਢਿੱਲੀ ਕਰਨੀ ਪਵੇਗੀ ਆਪਣੀ ਜੇਬ
ਇਸੇ ਤਰਾਂ ਪਹਿਲੇ ਦਿਨ ਤੋਂ ਪਿੰਡ ਵਿਚ ਰਹਿ ਕੇ ਰਾਹਤ ਕਾਰਜਾਂ ਨੂੰ ਜਮੀਨੀ ਪੱਧਰ 'ਤੇ ਲਾਗੂ ਕਰ ਰਹੇ ਤਹਿਸੀਲਦਾਰ ਸੁਖਦੇਵ ਸਿੰਘ ਨੇ ਵੀ ਪਿੰਡ ਵਿਚ ਰਾਹਤ ਕਾਰਜਾਂ ਲਈ 50 ਹਜਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਇਸ ਦੌਰਾਨ ਮੌਕੇ ਤੇ ਕੁਝ ਹੋਰ ਦਾਨਵੀਰ ਸੱਜਣਾਂ ਨੇ ਵੀ ਪਿੰਡ ਦੇ ਪੀੜਤਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ। ਪਿੰਡ ਵਾਸੀਆਂ ਨੇ ਇਸ ਮਦਦ ਲਈ ਦਾਨਵੀਰਾਂ ਦਾ ਧੰਨਵਾਦ ਕੀਤਾ ਹੈ।