ਪੰਜਾਬ ਦੀ ਸਿਆਸਤ 'ਚ ਹਲਚਲ, ਵਿਧਾਇਕ ਰਮਨ ਅਰੋੜਾ ਨੇ ਸਿਕਿਊਰਿਟੀ ਵਾਪਸ ਦੇਣ ਦਾ ਕੀਤਾ ਐਲਾਨ
Punjab News: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਰੋੜਾ ਨੇ ਸਿਕਿਊਰਿਟੀ ਵਾਪਸ ਦੇਣ ਦਾ ਐਲਾਨ ਕੀਤਾ ਹੈ।

Punjab News: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਲੈਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਅਰੋੜਾ ਨੇ ਸਿਕਿਊਰਿਟੀ ਵਾਪਸ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਇਸ ਬਾਰੇ ਫੇਸਬੁੱਕ 'ਤੇ ਪੋਸਟ ਕੀਤੀ। ਉਨ੍ਹਾਂ ਦੀ ਇਸ ਪੋਸਟ ਨਾਲ ਸਿਆਸਤ ਵਿੱਚ ਹਲਚਲ ਮੱਚ ਗਈ ਹੈ। ਅਰੋੜਾ ਨੇ ਕਿਹਾ ਕਿ ਜਿਸ ਪੁਲਿਸ ਵਲੋਂ ਜਲੰਧਰ ਵਿੱਚ ਬਾਲਾਜੀ ਦੀ ਚੌਂਕੀ ਦਾ ਧਾਰਮਿਕ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾ ਰਿਹਾ ਹੈ, ਉਹ ਉਸ ਪੁਲਿਸ ਨੂੰ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੇ।
ਜ਼ਿਕਰਯੋਗ ਹੈ ਕਿ 2025 ਵਿੱਚ, ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਵਿਭਾਗ ਨੇ ਭ੍ਰਿਸ਼ਟਾਚਾਰ ਅਤੇ ਜਬਰਦਸਤੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਦੌਰਾਨ, ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਲਗਭਗ ਡੇਢ ਸਾਲ ਬਾਅਦ, ਉਨ੍ਹਾਂ ਨੂੰ ਇੱਕ ਗੰਨਮੈਨ ਦੇ ਕੇ ਸੁਰੱਖਿਆ ਬਹਾਲ ਕਰ ਦਿੱਤੀ ਗਈ ਸੀ।
Before You Go
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
ਟ੍ਰੈਂਡਿੰਗ ਟੌਪਿਕ

















