ਪਟਿਆਲਾ 'ਚ ਲੋਕ ਇਨਸਾਫ ਪਾਰਟੀ ਵੱਲੋਂ ਰੋਸ ਪ੍ਰਦਰਸ਼ਨ, ਪੁਲਿਸ ਨੇ ਕੀਤਾ ਲਾਠੀਚਾਰਜ
ਏਬੀਪੀ ਸਾਂਝਾ | 07 Sep 2020 04:54 PM (IST)
ਮੁੱਖ ਮੰਤਰੀ ਦੇ ਘਰ ਵੱਲ ਪ੍ਰਦਰਸ਼ਨ ਕਰਨ ਜਾ ਰਹੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ 'ਚ ਕਈ ਲੋਕ ਜ਼ਖ਼ਮੀ ਹੋਏ।
ਪਟਿਆਲਾ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਉੱਪਰ ਕਰੋੜਾਂ ਰੁਪਏ ਦੇ ਘੁਟਾਲੇ ਦੇ ਇਲਜ਼ਾਮਾਂ ਨੂੰ ਲੈ ਕੇ ਅੱਜ ਲੋਕ ਇਨਸਾਫ ਪਾਰਟੀ ਵੱਲੋਂ ਪਟਿਆਲਾ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਾਹੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿੱਥੇ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਦੇੜਦੇ ਹੋਏ ਲਾਠੀਚਾਰਜ ਕੀਤਾ। ਦੱਸ ਦਈਏ ਕਿ ਇਸ ਪ੍ਰਦਰਸ਼ਨ ਦੀ ਅਗਵਾਈ ਬੈਂਸ ਭਰਾਵਾਂ ਵੱਲੋਂ ਕੀਤੀ ਜਾ ਰਿਹਾ ਸੀ। ਵਿਧਾਇਕ ਸਿਮਰਜੀਤ ਬੈਂਸ 'ਤੇ ਵੀ ਪੁਲਿਸ ਵੱਲੋਂ ਲਾਠੀਆਂ ਮਾਰਨ ਦਾ ਇਲਜ਼ਾਮ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904