ਲੁਧਿਆਣਾ: ਇੱਥੋਂ ਦੀ ਕੇਂਦਰੀ ਜੇਲ੍ਹ ਬੀਤੇ ਦਿਨੀਂ ਹੋਈ ਪੁਲਿਸ ਕਾਰਵਾਈ ਦੌਰਾਨ ਮਾਰੇ ਗਏ ਅਜੀਤ ਦੇ ਪਰਿਵਾਰਕ ਮੈਂਬਰ ਕੀ ਅੱਜ ਲੁਧਿਆਣਾ ਦੇ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨੂੰ ਮਿਲੇ। ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੀ ਮੌਜੂਦ ਰਹੇ। ਪਰਿਵਾਰ ਨੇ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਨੂੰ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਸਿਮਰਜੀਤ ਬੈਂਸ ਨੇ ਕਿਹਾ ਕਿ ਅਜੀਤ ਸਿੰਘ ਨੂੰ ਗੋਲ਼ੀ ਮਾਰਨ ਵਾਲੇ ਜੇਲ੍ਹ ਮੁਲਾਜ਼ਮ ਖ਼ਿਲਾਫ਼ ਕਤਲ ਕੇਸ ਦਰਜ ਕੀਤਾ ਜਾਵੇ। ਮ੍ਰਿਤਕ ਅਜੀਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਲਗਾਤਾਰ ਸਸਕਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਧਮਕੀਆਂ ਵੀ ਦੇ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਨੇ ਪੋਸਟਮਾਰਟਮ ਵੀ ਉਨ੍ਹਾਂ ਦੀ ਮਰਜ਼ੀ ਤੋਂ ਬਿਨਾਂ ਹੀ ਕਰਵਾ ਦਿੱਤਾ।
ਪਰਿਵਾਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਸੋਚੀ ਸਮਝੀ ਸਾਜ਼ਿਸ਼ ਨਾਲ ਕਤਲ ਕੀਤਾ ਗਿਆ ਇਸ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਕਤਲ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਵਿਧਾਇਕ ਬੈਂਸ ਨੇ ਵੀ ਕਿਹਾ ਕਿ ਜੇਕਰ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ ਤਾਂ ਉਹ ਹਾਈਕੋਰਟ ਦਾ ਰੁਖ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਜੁਡੀਸ਼ੀਅਲ ਇਨਕੁਆਰੀ ਦੇ ਦੌਰਾਨ ਕੈਦੀਆਂ ਤੇ ਪਰਚਾ ਦਰਜ ਹੋ ਸਕਦਾ ਹੈ ਤਾਂ ਕੈਦੀਆਂ 'ਤੇ ਗੋਲ਼ੀ ਚਲਾਉਣ ਵਾਲੇ ਮੁਲਾਜ਼ਮ 'ਤੇ ਕਿਉਂ ਨਹੀਂ।
ਦੂਜੇ ਪਾਸੇ ਡਿਪਟੀ ਪੁਲਿਸ ਕਮਿਸ਼ਨਰ ਅਸ਼ਵਨੀ ਕਪੂਰ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਪਰਿਵਾਰ ਨੇ ਜੋ ਅਪੀਲ ਕੀਤੀ ਹੈ ਉਸ ਸਬੰਧੀ ਤਫ਼ਤੀਸ਼ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤਕ 19 ਕੈਦੀਆਂ 'ਤੇ ਮਾਮਲਾ ਦਰਜ ਹੋ ਚੁੱਕਿਆ ਹੈ।
ਲੁਧਿਆਣਾ ਜੇਲ੍ਹ 'ਚ ਪੁਲਿਸ ਕਾਰਵਾਈ ਦੌਰਾਨ ਮਾਰੇ ਗਏ ਕੈਦੀ ਦੇ ਮਾਪਿਆਂ ਵੱਲੋਂ ਪੁਲਿਸ 'ਤੇ ਵੱਡੇ ਇਲਜ਼ਾਮ
ਏਬੀਪੀ ਸਾਂਝਾ
Updated at:
29 Jun 2019 05:11 PM (IST)
ਸਿਮਰਜੀਤ ਬੈਂਸ ਨੇ ਕਿਹਾ ਕਿ ਅਜੀਤ ਸਿੰਘ ਨੂੰ ਗੋਲ਼ੀ ਮਾਰਨ ਵਾਲੇ ਜੇਲ੍ਹ ਮੁਲਾਜ਼ਮ ਖ਼ਿਲਾਫ਼ ਕਤਲ ਕੇਸ ਦਰਜ ਕੀਤਾ ਜਾਵੇ। ਮ੍ਰਿਤਕ ਅਜੀਤ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਵੱਲੋਂ ਲਗਾਤਾਰ ਸਸਕਾਰ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਪੁਲਿਸ ਉਨ੍ਹਾਂ ਨੂੰ ਧਮਕੀਆਂ ਵੀ ਦੇ ਰਹੀ ਹੈ।
- - - - - - - - - Advertisement - - - - - - - - -