Punjab News: ਲਾਗਾਤਰ ਚਰਚਾ 'ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜੇਲ ਇੱਕ ਵਾਰ ਮੁੜ ਤੋਂ ਵਿਵਾਦਾਂ ਆ ਗਈ ਹੈ। ਕਿਉਂਕਿ ਇੱਕ ਵਾਰ ਮੁੜ ਤੋਂ ਜੇਲ੍ਹ ਅੰਦਰ ਚਲਾਏ ਗਏ ਸਰਚ ਅਭਿਆਨ ਦੌਰਾਨ ਜੇਲ ਦੀ ਹਦੂਦ ਅੰਦਰ 16 ਮੋਬਾਈਲ ਫੋਨ ਲਾਵਾਰਿਸ ਹਾਲਤ 'ਚ ਮਿਲੇ ਹਨ।


ਜ਼ਿਕਰ ਕਰ ਦਈਏ ਕਿ ਫ਼ਰੀਦਕੋਟ ਦੀ ਜੇਲ੍ਹ ਵਿੱਚੋਂ ਮੋਬਾਇਲ ਤੋਂ ਇਲਾਵਾ ਚਾਰਜ਼ਰ, ਡਾਟਾ ਕੇਬਲ ਅਤੇ ਜਰਦੇ ਦੀਆਂ ਪੂੜੀਆਂ ਬਰਾਮਦ ਕੀਤੀਆਂ ਗਈਆਂ ਜਿਸ ਤੋਂ ਬਾਅਦ ਜੇਲ ਪ੍ਰਸ਼ਾਸ਼ਨ ਦੀ ਸ਼ਿਕਾਇਤ 'ਤੇ ਸਿਟੀ ਪੁਲਿਸ ਵੱਲੋਂ ਅਗਿਆਤ ਲੋਕਾਂ ਖ਼ਿਲਾਫ਼  ਦੋ ਵੱਖ ਵੱਖ ਮਾਮਲੇ ਦਰਜ ਕੀਤੇ ਗਏ ਹਨ। 


ਇਸ ਮਾਮਲੇ ਬਾਰੇ ਜਾਣਕਰੀ ਦਿੰਦੇ ਹੋਏ ਥਾਣਾ ਮੁਖੀ ਗੁਲਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਮਿਲੀ ਸ਼ਿਕਾਇਤ ਅਨੁਸਾਰ ਜੇਲ ਪ੍ਰਸ਼ਾਸਨ ਨੂੰ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 16 ਮੋਬਾਇਲ ਫੋਨ ਲਾਵਾਰਿਸ ਹਾਲਤ 'ਚ ਮਿਲੇ ਹਨ ਇਸ ਤੋਂ ਇਲਾਵਾ ਚਾਰਜ਼ਰ, ਹੀਟਰ ਤੇ 64 ਜਰਦੇ ਦੀਆਂ ਪੁੜੀਆ ਬਰਾਮਦ ਕੀਤੀਆਂ ਗਈਆਂ ਹਨ।


ਇਸ ਬਾਰੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੱਕ ਜਤਾਇਆ ਜਾ ਰਿਹਾ ਹੈ ਕੇ ਇਹ ਸਮਾਨ ਜੇਲ੍ਹ ਦੇ ਬਾਹਰੋਂ ਅੰਦਰ ਵੱਲ ਸੁੱਟਿਆ ਗਿਆ ਹੈ ਜਿਸ ਨੂੰ ਲੈ ਕੇ ਅਣਪਛਾਤੇ ਲੋਕਾਂ ਖ਼ਿਲਾਫ਼ ਦੋ ਅਲੱਗ ਅਲੱਗ ਮਾਮਲੇ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਇਸ ਬਾਰੇ ਜਾਣਕਰੀ ਇਕੱਤਰ ਕਰ ਅਗਲੀ ਕਾਰਵਾਈ ਕੀਤੀ ਜਾਵੇਗੀ।


ਦੱਸ ਦਈਏ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਆਏ ਦਿਨ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਇਲ ਫੋਨ ਤੇ ਹੋਰ ਨਸ਼ੀਲੇ ਪਦਾਰਥ ਮਿਲਦੇ ਰਹਿੰਦੇ ਹਨ ਪਰ ਇਨ੍ਹਾਂ ਵਿੱਚ ਜ਼ਿਆਦਾ ਸੁਰਖੀਆਂ ਵਿੱਚ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਰਹਿੰਦੀ ਹੈ ਜਿਸ ਵਿੱਚ ਆਏ ਦਿਨ ਇਹੋ ਜਿਹੀ ਸਮੱਗਰੀ ਬਰਾਮਦ ਹੁੰਦੀ ਰਹਿੰਦੀ ਹੈ ਪਰ ਹਾਲੇ ਤੱਕ ਪੰਜਾਬ ਸਰਕਾਰ ਤੇ ਜੇਲ੍ਹ ਪ੍ਰਸ਼ਾਸਨ ਇਸ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੱਕ ਸਕਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।