Taran Taran News : ਗੋਇੰਦਵਾਲ ਜੇਲ੍ਹ ਵਿੱਚ ਬੰਦ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਸਬੰਧਤ ਹਵਾਲਾਤੀ ਅਰਸ਼ਦ ਖਾਨ ਕੋਲੋ ਮੁੜ ਮੋਬਾਈਲ ਫੋਨ ਬਰਾਮਦ ਹੋਇਆ ਹੈ। ਜਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਖਤਰਨਾਕ ਹਵਾਲਾਤੀਆਂ ਕੋਲੋ ਮੋਬਾਈਲ ਫੋਨ ਬਰਾਮਦ ਮਿਲਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ ,ਜਿਸ ਨੂੰ ਰੋਕਣ ਵਿੱਚ ਜੇਲ੍ਹ ਅਧਿਕਾਰੀ ਲਗਾਤਾਰ ਅਸਫਲ ਦਿਖਾਈ ਦੇ ਰਹੇ ਹਨ।
ਇਸ ਤੋਂ 4 ਦਿਨ ਪਹਿਲਾਂ ਵੀ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ’ਚੋਂ ਸਿਲਵਰ ਦੀ ਤੇਜ਼ਧਾਰ ਪੱਤਰੀ, 7 ਮੋਬਾਇਲ ਫੋਨ, 2 ਜੁਗਾੜੂ ਚਾਰਜਰ, 1 ਡਾਟਾ ਕੇਬਲ ਅਤੇ 4 ਸਿਮ ਬਰਾਮਦ ਕਰਕੇ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਅਣਪਛਾਤੇ ਅਤੇ ਦੋ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਸੀ।
ਦੱਸ ਦੇਈਏ ਕਿ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਹਮੇਸ਼ਾ ਚਰਚਾ 'ਚ ਰਹਿੰਦੀ ਹੈ। ਬੀਤੇ ਦਿਨੀਂ ਹੋਈ ਗੈਂਗਵਾਰ ਦੌਰਾਨ ਦੋ ਗੈਂਗਸਟਰਾਂ ਦੀ ਤੇਜ਼ਧਾਰ ਪੱਤਰੀਆਂ ਨਾਲ ਕੀਤੇ ਹਮਲੇ ਦੌਰਾਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਜੇਲ੍ਹ ਅੰਦਰ ਆਏ ਦਿਨ ਤਲਾਸ਼ੀ ਮੁਹਿੰਮ ਸਬੰਧੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਵੱਲੋਂ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ’ਚ ਬੰਦੀ ਦੋਸ਼ੀਆਂ ਜਤਿੰਦਰ ਸਿੰਘ ਉਰਫ ਹਨੀ ਪੁੱਤਰ ਹਰਭਜਨ ਸਿੰਘ ਵਾਸੀ ਦੁਬੁਰਜੀ ਜ਼ਿਲ੍ਹਾ ਕਪੂਰਥਲਾ ਅਤੇ ਮਨਪ੍ਰੀਤ ਸਿੰਘ ਉਰਫ ਪੀਤਾ ਪੁੱਤਰ ਲਖਵਿੰਦਰ ਸਿੰਘ ਵਾਸੀ ਧੌਲ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਕੋਲੋਂ ਸਿਲਵਰ ਦੀ ਤੇਜ਼ਧਾਰ ਪੱਤਰੀ ਬਰਾਮਦ ਕੀਤੀ ਗਈ ਸੀ। ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਸ਼ੀਲ ਕੁਮਾਰ ਵੱਲੋਂ ਬੈਰਕ ਨੰਬਰ-9 ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ 7 ਮੋਬਾਇਲ ਫੋਨ, 2 ਜੁਗਾੜੂ ਚਾਰਜਰ, 1 ਡਾਟਾ ਕੇਬਲ ਅਤੇ 4 ਸਿਮ ਬਰਾਮਦ ਕੀਤੇ ਗਏ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।