Punjab News: ਪੰਜਾਬ ਵਿੱਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਦੇਖਣ ਅਤੇ ਐਮਰਜੈਂਸੀ ਹਾਲਾਤਾਂ ਤੋਂ ਨਜਿੱਠਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਪੰਜਾਬ ਸਰਕਾਰ ਨੇ 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਭਰ ਵਿੱਚ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਂਟ ਮੌਕ ਡ੍ਰਿਲ ਕਰਵਾਈ ਜਾਵੇਗੀ।
ਇਸ ਮੌਕ ਡ੍ਰਿਲ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, 27 ਨਵੰਬਰ 2026 ਨੂੰ ਰਾਤ 8 ਵਜੇ ਸੂਬੇ ਵਿੱਚ ਇੱਕ ਵਿਸ਼ੇਸ਼ 'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਮੌਕ ਡਰਿੱਲ ਅਭਿਆਸ (Mock Drill Practice) ਕੀਤਾ ਜਾ ਰਿਹਾ ਹੈ।
ਦੋ ਮਿੰਟ ਤੱਕ ਵੱਜਣਗੇ ਸਾਇਰਨ
ਮੌਕ ਡ੍ਰਿੱਲ ਦੀ ਸ਼ੁਰੂਆਤ ਏਅਰ ਰੇਡ ਚੇਤਾਵਨੀ ਸੰਕੇਤ ਨਾਲ ਹੋਵੇਗੀ। ਇਸ ਦੌਰਾਨ ਦੋ ਮਿੰਟ ਤੱਕ ਉੱਚੀ-ਨੀਵੀਂ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ। ਇਸ ਤੋਂ ਬਾਅਦ ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਨਿਰਧਾਰਤ ਕੀਤੇ ਗਏ ਵਿਸ਼ੇਸ਼ ਖੇਤਰਾਂ ਵਿੱਚ ਬਲੈਕਆਊਟ ਅਭਿਆਸ ਕੀਤਾ ਜਾਵੇਗਾ।
ਇਨ੍ਹਾਂ ਖੇਤਰਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਬਲੈਕਆਊਟ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਪਹਿਲਾਂ ਵਾਂਗ ਨਿਰਵਿਘਨ ਜਾਰੀ ਰਹਿਣਗੀਆਂ। ਮੌਕ ਡ੍ਰਿੱਲ ਦੇ ਅਖੀਰ ਵਿੱਚ 'ਆਲ ਕਲੀਅਰ' ਦਾ ਸੰਕੇਤ ਦਿੱਤਾ ਜਾਵੇਗਾ। ਇਸ ਤਹਿਤ ਦੋ ਮਿੰਟ ਤੱਕ ਲਗਾਤਾਰ ਉੱਚੀ ਆਵਾਜ਼ ਵਿੱਚ ਸਾਇਰਨ ਵਜਾਇਆ ਜਾਵੇਗਾ, ਜੋ ਅਭਿਆਸ ਦੀ ਸਮਾਪਤੀ ਦਾ ਸੰਕੇਤ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
