ਪੰਜਾਬ 'ਚ ਨਹੀਂ ਵੱਜਣਗੇ ਖਤਰੇ ਦੇ ਘੁੱਗੂ! ਬਦਲ ਗਿਆ ਮੌਕ ਡਰਿੱਲ ਦਾ ਸਮਾਂ
Punjab News: ਪੰਜਾਬ ਵਿੱਚ ਵੀ ਮੌਕ ਡਰਿੱਲ ਕਰਵਾਉਣ ਨੂੰ ਲੈਕੇ ਆਦੇਸ਼ ਜਾਰੀ ਕੀਤੇ ਗਏ ਸਨ, ਜੋ ਕਿ ਭਲਕੇ ਹੀ ਹੋਣ ਸੀ, ਪਰ ਹੁਣ ਇਸ ਦਾ ਸਮਾਂ ਬਦਲ ਦਿੱਤਾ ਗਿਆ ਹੈ।

Punjab News: ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਸੂਬਿਆਂ ਵਿੱਚ ਭਲਕੇ ਮੌਕ ਡਰਿੱਲ ਕੀਤੀ ਜਾਵੇਗੀ। ਇਨ੍ਹਾਂ ਵਿੱਚ ਗੁਜਰਾਤ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਸ਼ਾਮਲ ਹੈ। ਦੱਸ ਦਈਏ ਕਿ ਪਹਿਲਾਂ ਪੰਜਾਬ ਵਿੱਚ ਵੀ ਮੌਕ ਡਰਿੱਲ ਕਰਵਾਉਣ ਨੂੰ ਲੈਕੇ ਆਦੇਸ਼ ਜਾਰੀ ਕੀਤੇ ਗਏ ਸਨ, ਜੋ ਕਿ ਭਲਕੇ ਹੀ ਹੋਣ ਸੀ, ਪਰ ਹੁਣ ਇਸ ਦਾ ਸਮਾਂ ਬਦਲ ਦਿੱਤਾ ਗਿਆ ਹੈ।
ਹੁਣ ਪੰਜਾਬ ਵਿੱਚ 3 ਜੂਨ ਨੂੰ ਹੋਵੇਗੀ ਮੌਕ ਡਰਿੱਲ
ਹੁਣ ਭਲਕੇ ਦੀ ਬਜਾਏ ਪੰਜਾਬ ਵਿੱਚ 3 ਜੂਨ ਨੂੰ ਮੌਕ ਡਰਿੱਲ ਹੋਵੇਗੀ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ। ਮੌਕ ਡਰਿੱਲ ਦੌਰਾਨ ਖਤਰੇ ਦੇ ਘੁੱਗੂ ਵੱਜਣਗੇ ਨਾਲ ਹੀ ਬਲੈਕਆਊਟ ਵੀ ਹੋ ਸਕਦਾ ਹੈ।
ਭਾਰਤ ਨੇ ਪਾਕਿਸਤਾਨ 'ਤੇ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਆਪਰੇਸ਼ਨ ਸਿੰਦੂਰ ਚਲਾਇਆ ਸੀ
ਜ਼ਿਕਰ ਕਰ ਦਈਏ ਕਿ ਪਹਿਲਗਾਮ ਅੱਤਵਾਦੀ ਹਮਲੇ ਦਾ ਜਵਾਬ ਦਿੰਦਿਆਂ ਹੋਇਆਂ ਭਾਰਤ ਨੇ ਆਪਰੇਸ਼ਨ ਸਿੰਦੂਰ ਚਲਾਇਆ ਸੀ। ਇਸ ਦੌਰਾਨ 7 ਮਈ ਨੂੰ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕੀਤੀ ਗਈ ਸੀ, ਇਹ ਇਸ ਲਈ ਕੀਤੀ ਜਾਂਦੀ ਹੈ ਕਿ ਲੋਕਾਂ ਨੂੰ ਸਿਖਾਇਆ ਜਾ ਸਕੇ ਕਿ ਉਨ੍ਹਾਂ ਨੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
ਇਸ ਦੇ ਨਾਲ ਹੀ ਜੇਕਰ ਕੋਈ ਘਟਨਾ ਵਾਪਰਦੀ ਤਾਂ ਆਪਣਾ ਬਚਾਅ ਕਿਵੇਂ ਕਰਨਾ ਹੈ। ਹਾਲਾਂਕਿ 7 ਮਈ ਨੂੰ ਸਾਰੇ ਸੂਬਿਆਂ ਵਿੱਚ ਮੌਕ ਡਰਿੱਲ ਕੀਤੀ ਗਈ ਸੀ ਅਤੇ ਸਾਰੇ ਪਾਸੇ ਬਲੈਕ ਆਊਟ ਵੀ ਹੋਇਆ, ਜਿਸ ਦੌਰਾਨ ਪਾਕਿਸਤਾਨ ਨੇ ਭਾਰਤ ‘ਤੇ ਡਰੋਨ ਅਟੈਕ ਵੀ ਕੀਤੇ ਪਰ ਉਹ ਆਪਣੇ ਮਕਸਦ ਵਿੱਚ ਅਸਫਲ ਰਿਹਾ ਅਤੇ ਭਾਰਤ ਨੇ ਉਸ ਦੇ ਕਈ ਅੱਤਵਾਦੀ ਟਿਕਾਣੇ ਵੀ ਤਬਾਹ ਕਰ ਦਿੱਤੇ। ਪਰ ਹੁਣ ਇੱਕ ਵਾਰ ਫਿਰ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਸੁਚੇਤ ਰਹਿਣ ਲਈ ਵੀ ਕਿਹਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















