Punjab News: ਪੰਜਾਬ 'ਚ ਫਿਰ ਤੋਂ ਹੋਏਗੀ ਮੌਕ ਡਰਿੱਲ, ਬਲੈਕਆਊਟ ਸਣੇ ਵੱਜਣਗੇ ਖਤਰਿਆਂ ਦੇ ਸਾਇਰਨ; ਜਾਣੋ ਕਿੰਨੇ ਵਜੇ...
Punjab News: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਤਰਾਂ ਅਨੁਸਾਰ ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ...

Punjab News: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ ਨਾਲ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਤਰਾਂ ਅਨੁਸਾਰ ਰਾਜਸਥਾਨ, ਜੰਮੂ-ਕਸ਼ਮੀਰ, ਗੁਜਰਾਤ ਵਿੱਚ 29 ਤਰੀਕ ਯਾਨੀ ਅੱਜ ਸ਼ਾਮ ਨੂੰ ਫਿਰ ਤੋਂ ਮੌਕ ਡਰਿੱਲ ਕੀਤੀ ਜਾਵੇਗੀ। ਪੰਜਾਬ ਵਿੱਚ 3 ਜੂਨ ਨੂੰ ਸ਼ਾਮ 7.30 ਵਜੇ ਮੌਕ ਡਰਿੱਲ ਕੀਤੀ ਜਾਵੇਗੀ। ਇਹ ਪੰਜਾਬ ਦੇ ਗੁਰਦਾਸਪੁਰ, ਤਰਨਤਾਰਨ, ਅੰਮ੍ਰਿਤਸਰ, ਫਾਜ਼ਿਲਕਾ, ਪਠਾਨਕੋਟ, ਫਿਰੋਜ਼ਪੁਰ ਵਿੱਚ ਕੀਤੀ ਜਾਵੇਗੀ।
ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਨਾਲ ਲੱਗਦੇ ਰਾਜਾਂ ਵਿੱਚ ਸਿਵਲ ਸੇਫਟੀ ਵੱਲੋਂ ਅੱਜ ਦੁਬਾਰਾ ਮੌਕ ਡਰਿੱਲ ਕੀਤੀ ਜਾਵੇਗੀ, ਅਲਾਰਮ ਸਾਇਰਨ ਵਜਾਏ ਜਾਣਗੇ। ਇਸ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰਨ ਲਈ ਕਿਹਾ ਜਾ ਸਕਦਾ ਹੈ।
ਦੱਸ ਦੇਈਏ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤ-ਪਾਕਿ ਜੰਗ ਦੌਰਾਨ 3-4 ਦਿਨਾਂ ਲਈ ਬਲੈਕਆਊਟ ਰਿਹਾ ਸੀ। ਇਸ ਦੌਰਾਨ ਭਾਰਤ ਸਰਕਾਰ ਨੇ ਸਰਹੱਦੀ ਖੇਤਰਾਂ ਦੀ ਸੁਰੱਖਿਆ ਲਈ ਮੌਕ ਡਰਿੱਲ ਕਰਨ ਦਾ ਐਲਾਨ ਕੀਤਾ ਸੀ। ਪਰ ਹੁਣ ਫਿਰ ਮੌਕ ਡਰਿੱਲ ਦੀ ਖ਼ਬਰ ਨੇ ਹਲਚਲ ਮਚਾ ਦਿੱਤੀ ਹੈ।
ਭਾਰਤ-ਪਾਕਿ ਤਣਾਅ
ਪਹਿਲਗਾਮ ਹਮਲੇ ਤੋਂ ਬਾਅਦ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕਰਕੇ ਪਾਕਿਸਤਾਨ ਤੋਂ ਆਪਣਾ ਬਦਲਾ ਲਿਆ। ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪੈਦਾ ਹੋਈ ਪਾਕਿਸਤਾਨ ਨਾਲ ਟਕਰਾਅ ਦੀ ਸਥਿਤੀ ਵਿੱਚ, ਇਸਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਦੇ ਹਵਾਈ ਹਮਲਿਆਂ ਵਿੱਚ ਪਾਕਿਸਤਾਨ ਨੂੰ ਵੱਡਾ ਨੁਕਸਾਨ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read MOre: Punjab News: ਸਰਕਾਰੀ ਅਧਿਕਾਰੀਆਂ ਵਿਚਾਲੇ ਮੱਚੀ ਤਰਥੱਲੀ, ਜਾਣੋ ਕਿਸ ਗੱਲ ਨੂੰ ਲੈ ਛਿੜਿਆ ਵਿਵਾਦ? ਪੜ੍ਹੋ ਮਾਮਲਾ...
Read MOre: Amritsar News: ਅੰਮ੍ਰਿਤਸਰ 'ਚ ਲੋਕਾਂ ਵਿਚਾਲੇ ਫੈਲੀ ਦਹਿਸ਼ਤ, ਧਮਾਕੇ ਤੋਂ ਬਾਅਦ ਗੋਲੀਬਾਰੀ ਨਾਲ ਦਹਿਲਿਆ ਸ਼ਹਿਰ; ਜਾਣੋ ਮਾਮਲਾ






















