ਪਾਕਿਸਤਾਨ ਨਾਲ ਤਣਾਅ ਵਿਚਾਲੇ ਜੰਗ ਦੀ ਤਿਆਰੀ! ਪੰਜਾਬ ਦੇ 17 ਜ਼ਿਲ੍ਹਿਆਂ ‘ਚ ਹੋਵੇਗੀ ਮੌਕ ਡਰਿੱਲ, ਦੇਖੋ ਲਿਸਟ
ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਭਲਕੇ ਮੌਕ ਡਰਿੱਲ ਕੀਤੀ ਜਾਵੇਗੀ। ਇਸ ਨੂੰ ਲੈਕੇ ਕੇਂਦਰ ਵਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਸਟ ਜਾਰੀ ਕੀਤੀ ਗਈ ਹੈ।

Punjab News: ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡਰਿੱਲ ਭਲਕੇ ਭਾਵ ਕਿ ਬੁੱਧਵਾਰ ਨੂੰ ਹੋਵੇਗੀ। ਪੰਜਾਬ ਵਿੱਚ 17 ਜ਼ਿਲ੍ਹਿਆਂ ਨੂੰ ਲਿਸਟ-ਆਊਟ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ। ਇਸ ਨੂੰ ਲੈਕੇ ਕੇਂਦਰ ਵਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਲਿਸਟ ਜਾਰੀ ਕੀਤੀ ਗਈ ਹੈ।

ਡਰਿੱਲ ਵਿੱਚ, ਪੁਲਿਸ, SDRF ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਦਿੱਤੀ ਜਾਵੇਗੀ ਸਿਖਲਾਈ
ਇਸ ਮੌਕ ਡਰਿੱਲ ਵਿੱਚ, ਪੁਲਿਸ, SDRF ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋਵੇਗੀ ਮੌਕ ਡਰਿੱਲ
ਜਾਣਕਾਰੀ ਅਨੁਸਾਰ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (SAS), ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ। ਇਸ ਮੌਕ ਡ੍ਰਿਲ ਦੌਰਾਨ, ਬਲੈਕਆਊਟ ਲਗਾਇਆ ਜਾਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।
1971 ਵਿੱਚ ਭਾਰਤ-ਪਾਕਿ ਯੁੱਧ ਤੋਂ ਪਹਿਲਾਂ ਹੋਈ ਸੀ ਡ੍ਰਿੱਲ
ਤੁਹਾਨੂੰ ਦੱਸ ਦਈਏ ਕਿ ਅਜਿਹੀ ਮੌਕ ਡ੍ਰਿਲ ਆਖਰੀ ਵਾਰ 1971 ਵਿੱਚ ਕੀਤੀ ਗਈ ਸੀ। ਉਸ ਵੇਲੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੋਈ ਸੀ। ਯੁੱਧ ਤੋਂ ਪਹਿਲਾਂ ਰਾਜ ਪੱਧਰ 'ਤੇ ਵੀ ਇਸੇ ਤਰ੍ਹਾਂ ਦੀ ਮੌਕ ਡ੍ਰਿਲ ਕੀਤੀ ਗਈ ਸੀ। ਉੱਥੇ ਹੀ ਪੰਜਾਬ ਦੇ ਫਿਰੋਜ਼ਪੁਰ ਛਾਉਣੀ ਵਿੱਚ ਐਤਵਾਰ-ਸੋਮਵਾਰ ਦੀ ਰਾਤ ਨੂੰ ਬਲੈਕਆਊਟ ਅਭਿਆਸ ਤਹਿਤ ਇੱਕ ਅਭਿਆਸ ਕੀਤਾ ਗਿਆ ਸੀ। ਇਹ ਅਭਿਆਸ ਸਾਰੇ ਪਿੰਡਾਂ ਦੀ ਬਿਜਲੀ ਬੰਦ ਹੋਣ ਤੋਂ ਬਾਅਦ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਪੁਲਿਸ ਦੇ ਫੌਜੀ ਜਵਾਨ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















