ਪੜਚੋਲ ਕਰੋ

Chandigarh News : ਟੈਕਸ ਚੋਰੀ ਨੂੰ ਰੋਕਣ ਲਈ ਇੰਟੈਲੀਜੈਂਸ ਯੂਨਿਟ ਨੂੰ ਦਿੱਤੇ ਜਾਣਗੇ ਆਧੁਨਿਕ ਸਾਫਟਵੇਅਰ: ਵਿੱਤ ਮੰਤਰੀ ਚੀਮਾ

ਇੱਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀਐਸਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ...

Chandigarh News : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ੍ਹ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।

ਇੱਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀਐਸਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀਆਈਯੂ) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਸੂਬੇ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।

ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ। ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀਐਸਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।

 ਇਸ ਦੌਰਾਨ ਵਿੱਤ ਮੰਤਰੀ ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ, ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget