ਪੜਚੋਲ ਕਰੋ

ਵੈਕਸੀਨ ਲਈ ਪੰਜਾਬ ਨੂੰ ਕੇਂਦਰ ਅੱਗੇ ਅੱਢਣੇ ਪੈਣਗੇ ਹੱਥ, ਦਵਾਈ ਕੰਪਨੀਆਂ ਨੇ ਕੀਤਾ ਇਨਕਾਰ 

ਅਮਰੀਕੀ ਫਰਮ ਨੇ ਕਿਹਾ ਕਿ ਉਸ ਦੀ ਨੀਤੀ ਦੇ ਮੁਤਾਬਕ ਕੰਪਨੀ ਸਿਰਫ ਕੇਂਦਰ ਸਰਕਾਰ ਦੇ ਨਾਲ ਕੰਮ ਕਰਦੀ ਹੈ। ਕੰਪਨੀ ਨੇ ਕਿਹਾ ਕਿ ਸਾਡੀ ਡੀਲ ਕੇਂਦਰ ਸਰਕਾਰ ਨਾਲ ਹੋਵੇਗੀ। ਇਸ ਲਈ ਅਸੀਂ ਤਹਾਨੂੰ ਵੈਕਸੀਨ ਨਹੀਂ ਦੇ ਸਕਦੇ।

ਕੋਵਿਡ-19 ਵੈਕਸੀਨ ਦੀ ਪੂਰਤੀ ਲਈ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਸੂਬਿਆਂ ਤੇ ਨਿੱਜੀ ਸੰਸਥਾਵਾਂ ਨਾਲ ਜੁੜਨ ਦੀ ਬਜਾਇ ਕੇਂਦਰ ਦੇ ਨਾਲ ਸਿੱਧਾ ਸੌਦਾ ਕਰਨਾ ਪਸੰਦ ਕਰ ਰਹੀਆਂ ਹਨ। ਇਸ ਸਮੇਂ ਦੁਨੀਆਂ ਭਰ 'ਚ ਲੋਕਾਂ ਦੀਆਂ ਉਮੀਦਾਂ ਵੈਕਸੀਨ 'ਤੇ ਟਿਕੀਆਂ ਹੋਈਆਂ ਹਨ। ਭਾਰਤ 'ਚ ਵੀ ਵੈਕਸੀਨ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਕੋਵਿਡ-19 ਨਾਲ ਨਜਿੱਠਣ ਲਈ ਇਕ ਮਸੈਂਜਰ ਆਰਐਨਏ ਵੈਕਸੀਨ ਵਿਕਸਤ ਕਰਨ ਵਾਲੀ ਬਾਇਓਟੈਕਨਾਲੋਜੀ ਕੰਪਨੀ ਮੌਡਰਨਾ ਨੇ ਪੰਜਾਬ ਸਰਕਾਰ ਨੂੰ ਵੈਕਸੀਨ ਦੀ ਸਿੱਧੀ ਪੂਰਤੀ ਦੀ ਅਪੀਲ ਖਾਰਜ ਕਰ ਦਿੱਤੀ ਹੈ। 

ਅਮਰੀਕੀ ਫਰਮ ਨੇ ਕਿਹਾ ਕਿ ਉਸ ਦੀ ਨੀਤੀ ਦੇ ਮੁਤਾਬਕ ਕੰਪਨੀ ਸਿਰਫ ਕੇਂਦਰ ਸਰਕਾਰ ਦੇ ਨਾਲ ਕੰਮ ਕਰਦੀ ਹੈ। ਕੰਪਨੀ ਨੇ ਕਿਹਾ ਕਿ ਸਾਡੀ ਡੀਲ ਕੇਂਦਰ ਸਰਕਾਰ ਨਾਲ ਹੋਵੇਗੀ। ਇਸ ਲਈ ਅਸੀਂ ਤਹਾਨੂੰ ਵੈਕਸੀਨ ਨਹੀਂ ਦੇ ਸਕਦੇ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੌਡਰਨਾ ਸਮੇਤ ਕਈ ਵੈਕਸੀਨ ਬਣਾਉਣ ਵਾਲੀਆਂ ਕੰਪਨੀਆਂ ਨਾਲ ਸੰਪਰਕ ਕਰਨ ਦੇ ਹੁਕਮ ਦਿੱਤੇ ਸਨ। ਅਧਿਕਾਰੀਆਂ ਨੇ ਇਨ੍ਹਾਂ ਕੰਪਨੀਆਂ ਨਾਲ ਸੰਪਰਕ ਕੀਤਾ ਸੀ ਪਰ ਉਨ੍ਹਾਂ ਦੇ ਹੱਥ ਨਿਰਾਸ਼ਾ ਲੱਗੀ ਹੈ। ਇਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨ ਬਣਾਉਣ ਵਾਲੀ ਕੰਪਨੀ ਮੌਡਰਨਾ ਨੇ ਪੰਜਾਬ ਸਰਕਾਰ ਨੂੰ ਵੈਕਸੀਨ ਭੇਜਣ ਤੋਂ ਇਨਾਕਰ ਕਰ ਦਿੱਤਾ ਹੈ।

ਇਨ੍ਹਾਂ ਕੰਪਨੀਆਂ ਨਾਲ ਸੰਪਰਕ ਕਾਇਮ ਕੀਤਾ

ਪੰਜਾਬ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੇ ਮੁਤਾਬਕ ਸਾਰੇ ਵੈਕਸੀਨ ਨਿਰਮਾਤਾਵਾਂ ਨਾਲ ਸਿੱਧੇ ਤੌਰ 'ਤੇ ਵੈਕਸੀਨ ਖਰੀਦਣ ਲਈ ਸੰਪਰਕ ਕੀਤਾ ਗਿਆ। ਇਨ੍ਹਾਂ ਕੰਪਨੀਆਂ 'ਚ ਸਪੂਤਨਿਕ-ਵੀ, ਫਾਇਜ਼ਰ, ਮੌਡਰਨਾ ਤੇ ਜੌਨਸਨ ਐਂਡ ਜੌਨਸਨ ਸ਼ਾਮਲ ਹੈ। ਉੱਥੇ ਹੀ ਪੰਜਾਬ ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ, 'ਮੌਡਰਨਾ ਦੀ ਨੀਤੀ ਦੇ ਮੁਤਾਬਕ ਉਹ ਭਾਰਤ ਸਰਕਾਰ ਦੇ ਨਾਲ ਵਿਵਹਾਰ ਰੱਖਦੀ ਹੈ ਨਾ ਕਿ ਸੂਬਾ ਸਰਕਾਰ ਦੇ ਨਾਲ। ਦੱਸ ਦੇਈਏ ਕਿ ਵੈਕਸੀਨ ਦੀ ਕਮੀ ਦੀ ਵਜ੍ਹਾ ਨਾਲ ਪੰਜਾਬ ਨੂੰ ਵੈਕਸੀਨੇਸ਼ਨ ਅਭਿਆਨ ਵਿਚ ਹੀ ਰੋਕਣਾ ਪਿਆ ਹੈ।'

ਟਾਪ ਹੈਡਲਾਈਨ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget