ਪੜਚੋਲ ਕਰੋ

Budget Reaction: ਬਜਟ ਚੋਂ ਕਿਸਾਨਾਂ ਨੂੰ ਅਣਦੇਖਿਆ ਕਰ ਮੋਦੀ ਸਰਕਾਰ ਨੇ ਬਣਾਇਆ ਨਵਾਂ ਰਿਕਾਰਡ, ਪੰਧੇਰ ਨੇ ਸੁਣਾਈਆਂ ਖ਼ਰੀਆਂ-ਖ਼ਰੀਆਂ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਵਾਦੀ ਬਜਟ ਤੋਂ ਵੱਧ ਕੁਝ ਨਹੀਂ ਹੈ।

Farmer Protest: ਫਰਵਰੀ ਮਹੀਨੇ ਤੋਂ ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਹੈ, ਜਦੋਂ ਉਨ੍ਹਾਂ ਨੂੰ ਬਜਟ 'ਚ ਵੀ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਲਈ ਕੋਈ ਹਿੱਸਾ ਨਹੀਂ ਮਿਲਿਆ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਇਸ ਨੂੰ ਨਿਰਾਸ਼ਾਵਾਦੀ ਬਜਟ ਦੱਸਿਆ ਹੈ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲਗਾਤਾਰ ਸੱਤਵੀਂ ਵਾਰ ਬਜਟ ਪੇਸ਼ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ ਇੱਕ ਹੋਰ ਰਿਕਾਰਡ ਵੀ ਬਣ ਗਿਆ ਹੈ ਜਿਸ ਮੁਤਾਬਕ ਕਿਸਾਨਾਂ ਨੂੰ ਸੱਤਵੀਂ ਵਾਰ ਮੋਦੀ ਸਰਕਾਰ ਨੇ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਨਿਰਾਸ਼ਾਵਾਦੀ ਬਜਟ ਤੋਂ ਵੱਧ ਕੁਝ ਨਹੀਂ ਹੈ।

ਸਰਵਣ ਸਿੰਘ ਪੰਧੇਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਆਬਾਦੀ ਲਗਭਗ 70 ਪ੍ਰਤੀਸ਼ਤ ਹੈ। 48 ਲੱਖ ਕਰੋੜ ਰੁਪਏ ਦਾ ਬਜਟ ਹੈ, ਜਿਸ 'ਚੋਂ 1.52 ਲੱਖ ਕਰੋੜ ਰੁਪਏ ਕਿਸਾਨਾਂ ਨੂੰ ਦਿੱਤੇ ਗਏ ਹਨ, ਜੋ ਬਜਟ ਦਾ 3 ਫੀਸਦੀ ਵੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਸਿਰਫ਼ 1.52 ਲੱਖ ਕਰੋੜ ਰੁਪਏ ਦੇ ਬਜਟ ਵਿੱਚ ਕਿਹਾ ਜਾ ਰਿਹਾ ਹੈ ਕਿ ਕੁਦਰਤੀ ਖੇਤੀ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ, ਵਾਤਾਵਰਨ ਅਨੁਸਾਰ ਬੀਜਾਂ ਦੀ ਖੋਜ ਕੀਤੀ ਜਾਵੇਗੀ ਅਤੇ ਪੇਂਡੂ ਵਿਕਾਸ ਵੀ ਹੋਵੇਗਾ, ਜੋ ਕਿ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਨਾ ਤਾਂ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਦਾ ਕੋਈ ਹਿੱਸਾ ਹੈ, ਨਾ ਹੀ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਕੋਈ ਜ਼ਿਕਰ ਹੈ, ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਲਈ ਕੁਝ ਨਹੀਂ ਹੈ। ਖੇਤੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਗਿਆ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਬਜਟ ਨਾਂਹ-ਪੱਖੀ ਤੇ ਦਿਸ਼ਾਹੀਣ ਹੈ। ਖੇਤੀ ਖੇਤਰ ਦੇ ਵਿਕਾਸ ਲਈ ਕੋਈ ਯੋਜਨਾ ਅਤੇ ਵਿਜ਼ਨ ਨਹੀਂ ਹੈ। ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੁੱਦੇ ’ਤੇ ਪ੍ਰਤੀਕਰਮ ਦਿੰਦਿਆਂ ਸਰਵਣ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਮਿਲਣਗੀਆਂ ਅਤੇ ਕਾਰਪੋਰੇਟ ਸੈਕਟਰ ਕਿਹੜੀਆਂ ਨੌਕਰੀਆਂ ਦੇਵੇਗਾ, ਇਹ ਸਭ ਸਿਰਫ਼ ਇੱਕ ਭੁਲੇਖਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget