ਪੜਚੋਲ ਕਰੋ

ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਤਿਆਰੀ? ਢੀਂਡਸਾ ਨੇ ਦੱਸੀ ਖਤਰਨਾਕ ਸਾਜ਼ਿਸ਼

ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰ ਢਾਂਚਾ ਖ਼ਤਮ ਕਰਨ ਤੋਂ ਗੁਰੇਜ਼ ਕਰੇ ਕੇਂਦਰ ਸਰਕਾਰ- ਢੀਡਸਾਚੰਡੀਗੜ੍ਹ ਪ੍ਰਸਾਸ਼ਨ ਸੈਨੇਟ ਦੀਆਂ ਚੋਣਾਂ ਜਲਦ ਤੋਂ ਜਲਦ ਕਰਵਾਉਣ ਲਈ ਨੋਟੀਫਿਕੇਸ਼ਨ ਕਰੇ ਜਾਰੀ

  ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ (Punjab University) ਦੀ ਸੈਨੇਟ ਨੂੰ ਖ਼ਤਮ (dissolve the Senate) ਕਰ ਇੱਥੇ ਕੇਂਦਰ ਦੀ ਸਿਫ਼ਾਰਸ਼ 'ਤੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦੇ ਕਾਰਜ ਕਰਨ ਦੀ ਤਜਵੀਜ ਦਾ ਸਖ਼ਤ ਵਿਰੋਧ ਕੀਤਾ। ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਢੀਂਡਸਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖ਼ਤਮ ਹੋ ਜਾਵੇਗਾ ਤੇ ਯੂਨੀਵਰਸਿਟੀ 'ਤੇ ਪੰਜਾਬ ਦਾ ਹੱਕ ਵੀ ਖ਼ਤਮ ਹੋਣ ਕਿਨਾਰੇ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ ਵੱਲੋਂ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ। ਢੀਂਡਸਾ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਟੀ ਕਰੀਬ 138 ਸਾਲ ਪੁਰਾਣਾ ਆਦਾਰਾ ਹੈ ਤੇ ਆਜ਼ਾਦੀ ਤੋਂ ਬਾਅਦ ਦਿੱਲੀ ਤੇ ਸ਼ਿਮਲਾ ਰਹਿਣ ਤੋਂ ਬਾਅਦ 1958 ਵਿੱਚ ਚੰਡੀਗੜ੍ਹ ਵਿਖੇ ਇਸ ਨੂੰ ਪੱਕੇ ਤੌਰ 'ਤੇ ਸਥਾਪਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਏ ਚੰਡੀਗੜ੍ਹ ਵਿੱਚ ਸਥਾਪਤ ਅਦਾਰੇ 'ਤੇ ਪੰਜਾਬ ਦਾ ਪਹਿਲਾ ਹੱਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕੇਂਦਰੀ ਯੂਨੀਵਰਸਿਟੀ ਨਾ ਹੋਣ ਦੇ ਬਾਵਜੂਦ ਭਾਰਤ ਦੇ ਉਪ ਰਾਸ਼ਟਰਪਤੀ ਨੂੰ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜਦਕਿ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਪੰਜਾਬ ਦੇ ਰਾਜਪਾਲ ਕੋਲ ਹੈ। ਢੀਂਡਸਾ ਨੇ ਕਿਹਾ ਕਿ ਸੈਨੇਟ ਦੇ 90 ਮੈਂਬਰਾਂ ਵਿੱਚੋਂ ਹੀ ਸਿੰਡੀਕੇਟ ਦੇ ਮੈਂਬਰ ਚੁਣੇ ਜਾਂਦੇ ਹਨ ਜਿਨ੍ਹਾਂ ਵਿੱਚੋਂ ਵਧੇਰੇ ਪੰਜਾਬੀ ਹੁੰਦੇ ਹਨ। ਇਸ ਤਰ੍ਹਾਂ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀਆਂ ਦੇ ਹਿੱਤ ਸੁਰੱਖਿਅਤ ਹਨ ਜੋ ਕੇਂਦਰ ਸਰਕਾਰ ਦੇ ਬੋਰਡ ਬਣਨ ਨਾਲ ਛਿੱਕੇ ਟੰਗ ਦਿੱਤੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ ਤੇ ਡੀਪੀਆਈ ਕਾਲਜ ਇਸ ਸਮੇਂ ਯੂਨੀਵਰਸਿਟੀ ਸੈਨੇਟ ਦੇ ਐਕਸ ਆਫੀਸ਼ਿਓ ਮੈਂਬਰ ਹਨ ਪਰ ਉਨ੍ਹਾਂ ਵੱਲੋਂ ਵੀ ਕੇਂਦਰ ਸਰਕਾਰ ਦੀ ਇਸ ਤਜਵੀਜ਼ ਦਾ ਵਿਰੋਧ ਨਾ ਕਰਨਾ ਹੈਰਾਨੀਜਨਕ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਆਪਣੀ ਖ਼ਾਸ ਸੋਚ ਨਾਲ ਸਬੰਧਤ ਲੋਕਾਂ ਨੂੰ ਨਾਮਜ਼ਦ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਫਿਰਕੂ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰਨ ਜਾ ਰਿਹਾ ਜੋ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਚੰਡੀਗੜ੍ਹ ਪ੍ਰਸਾਸ਼ਨ ਤੋਂ ਮੰਗ ਕਰਦਿਆਂ ਢੀਂਡਸਾ ਨੇ ਕਿਹਾ ਕਿ 31 ਅਕਤੂਬਰ ਨੂੰ ਯੂਨੀਵਰਸਿਟੀ ਸੈਨੇਟ ਦਾ ਕਾਰਜਕਾਲ ਖ਼ਤਮ ਹੋ ਰਿਹਾ ਇਸ ਲਈ ਜਲਦ ਤੋਂ ਜਲਦ ਨਵੀਂ ਨੋਟੀਫਿਕੇਸ਼ਨ ਜਾਰੀ ਕਰਕੇ ਸੈਨੇਟ ਦੀਆਂ ਚੋਣਾਂ ਕਰਵਾਈਆਂ ਜਾਣ। ਸ਼ੌਰਯਾ ਚੱਕਰ ਐਵਾਰਡੀ ਬਲਵਿੰਦਰ ਸਿੰਘ ਦੇ ਕਤਲਾਂ ਨੂੰ CCTV ਰਾਹੀਂ ਟ੍ਰੇਸ ਕਰ ਰਹੀ ਪੁਲਿਸ, ਦੋ ਨੌਜਵਾਨਾਂ ਦੀ ਤਸਵੀਰ ਆਈ ਸਾਹਮਣੇ ਮੁਹਾਲੀ 'ਚ ਇਮੀਗ੍ਰੇਸ਼ਨ 'ਚ ਠੱਗੀ ਦਾ ਪਰਦਾਫਾਸ਼ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget