ਭਾਰਤੀ ਜਨਤਾ ਪਾਰਟੀ ਪੰਜਾਬ ਦੇ ਮੀਡੀਆ ਪੈਨਲਿਸਟ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਆਮ ਸਹਿਮਤੀ ਤੋਂ ਬਿਨਾਂ ਮੋਦੀ ਸਰਕਾਰ ਹਿੱਟ ਐਂਡ ਰਨ ਐਕਟ ਲਾਗੂ ਨਹੀਂ ਕਰੇਗੀ। ਉਨ੍ਹਾਂ ਇਸ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਭਾਰਤ ਸਰਕਾਰ ਵੱਲੋਂ ਲਿਖਤੀ ਪੱਤਰ ਜਾਰੀ ਕੀਤਾ ਗਿਆ ਹੈ। 


ਜਿਸ ਵਿੱਚ ਸਪਸ਼ਟ ਕੀਤਾ ਗਿਆ ਹੈ ਕਿ ਹਿੱਟ ਐਂਡ ਰਨ ਕੇਸ ਵਿੱਚ ਸੋਧੇ ਕਾਨੂੰਨ ਨੂੰ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ ਹੈ। ਭਾਰਤ ਸਰਕਾਰ ਦਾ ਸਬੰਧਿਤ ਵਿਭਾਗ ਇਸ ਕਾਨੂੰਨ ਨੂੰ ਲਾਗੂ ਕਰਨ ਤੋਂ ਪਹਿਲਾਂ ਆਲ ਇੰਡੀਆ ਮੋਟਰ ਟਰਾਂਸਪੋਰਟ ਕਾਂਗਰਸ ਦੇ ਨੁਮਾਇੰਦਿਆਂ ਨਾਲ ਗੱਲ ਕਰੇਗਾ ਅਤੇ ਉਸ ਤੋਂ ਬਾਅਦ ਹੀ ਗੱਲਬਾਤ ਵਿੱਚ ਬਣੀ ਸਹਿਮਤੀ ਅਨੁਸਾਰ ਇਹ ਕਾਨੂੰਨ ਲਾਗੂ ਕੀਤਾ ਜਾਵੇਗਾ।



ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਭਾਰਤੀ ਨਿਆਂ ਸੰਹਿਤਾ ਤਹਿਤ ਹਿੱਟ ਐਂਡ ਰਨ ਦੇ ਮਾਮਲੇ ਵਿੱਚ 10 ਸਾਲ ਦੀ ਕੈਦ ਦੀ ਵਿਵਸਥਾ ਕੀਤੀ ਸੀ। ਉਸ ਤੋਂ ਬਾਅਦ 1 ਜਨਵਰੀ ਤੋਂ 3 ਜਨਵਰੀ ਤੱਕ ਕੌਮੀ ਪੱਧਰ ’ਤੇ ਟਰੱਕ ਡਰਾਈਵਰਾਂ ਅਤੇ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਦੇਸ਼ ਭਰ ਵਿੱਚ ਹਫ਼ੜਾ-ਦਫ਼ੜੀ ਮੱਚ ਗਈ।


 ਉਦੋਂ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਅਜੇ ਤੱਕ ਨਵੀਂਆਂ ਕਾਨੂੰਨੀ ਵਿਵਸਥਾਵਾਂ ਨੂੰ ਲਾਗੂ ਨਹੀਂ ਕੀਤਾ ਗਿਆ ਅਤੇ ਇਸ ਸਬੰਧੀ ਅਗਲਾ ਕਦਮ ਟਰਾਂਸਪੋਰਟ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਲੈ ਕੇ ਹੀ ਚੁੱਕਿਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ ਸੀ।


ਪਰ ਫਿਰ ਵੀ ਟਰਾਂਸਪੋਰਟ ਯੂਨੀਅਨਾਂ ਵਿੱਚ ਕੁਝ ਸਵਾਰਥੀ ਤੱਤ ਇੱਕ ਵਾਰ ਫਿਰ ਅਸੰਤੁਸ਼ਟੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੁਝ ਟਰਾਂਸਪੋਰਟ ਆਗੂ ਅਜਿਹੇ ਬੇਤੁਕੇ ਬਿਆਨ ਦੇ ਰਹੇ ਹਨ ਕਿ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਵਾਂਗ ਇਨ੍ਹਾਂ ਮੋਟਰ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕਰਨਾ ਚਾਹੀਦਾ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।