ਪੜਚੋਲ ਕਰੋ

ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ

ਹੜ੍ਹ ਮਾਰੇ ਪੰਜਾਬ ਨਾਲ ਮੋਦੀ ਸਰਕਾਰ ਨੇ ਵਿਤਕਰਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਦਿੱਲੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਬਾਕੀ ਹੜ੍ਹ ਪ੍ਰਭਾਵਿਤ ਰਾਜਾਂ ਵਿੱਚ ਟੀਮਾਂ ਭੇਜਣ ਦਾ ਐਲਾਨ ਕੀਤਾ ਪਰ ਪੰਜਾਬ ਨੂੰ ਵਿਸਾਰ ਦਿੱਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 1700 ਕਰੋੜ ਰੁਪਏ ਦੇ ਨੁਕਸਾਨ ਦੀ ਸੂਚੀ ਭੇਜਦਿਆਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1000 ਕਰੋੜ ਰੁਪਏ ਵਾਧੂ ਮੰਗੇ ਹਨ।

ਚੰਡੀਗੜ੍ਹ: ਹੜ੍ਹ ਮਾਰੇ ਪੰਜਾਬ ਨਾਲ ਮੋਦੀ ਸਰਕਾਰ ਨੇ ਵਿਤਕਰਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਦਿੱਲੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਬਾਕੀ ਹੜ੍ਹ ਪ੍ਰਭਾਵਿਤ ਰਾਜਾਂ ਵਿੱਚ ਟੀਮਾਂ ਭੇਜਣ ਦਾ ਐਲਾਨ ਕੀਤਾ ਪਰ ਪੰਜਾਬ ਨੂੰ ਵਿਸਾਰ ਦਿੱਤਾ ਗਿਆ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ 1700 ਕਰੋੜ ਰੁਪਏ ਦੇ ਨੁਕਸਾਨ ਦੀ ਸੂਚੀ ਭੇਜਦਿਆਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1000 ਕਰੋੜ ਰੁਪਏ ਵਾਧੂ ਮੰਗੇ ਹਨ। ਇਸ ਬਾਰੇ ਕੈਪਟਨ ਨੇ ਕਿਹਾ ਹੈ ਕਿ ਕੇਂਦਰ ਮਦਦ ਕਰੇ ਚਾਹੇ ਨਾ ਪਰ ਉਹ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਰਾਹਤ ਕਾਰਜਾਂ ਵਿੱਚ ਜੁਟੀ ਹੋਈ ਹੈ।

ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ

ਕੇਂਦਰ ਸਰਕਾਰ ਦੇ ਰਵੱਈਏ ਨੂੰ ਵੇਖਦਿਆਂ ਲੱਗਦਾ ਹੈ ਕਿ ਪੰਜਾਬ ਨੂੰ ਹੜ੍ਹਾਂ ਨਾਲ ਨਜਿੱਠਣ ਲਈ ਕੇਂਦਰੀ ਫੰਡ ਮਿਲਣੇ ਔਖੇ ਹਨ। ਸੂਤਰਾਂ ਮੁਤਾਬਕ ਬੁੱਧਵਾਰ ਨੂੰ ਦੇਸ਼ ਵਿੱਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਨੂੰ ਛੱਡ ਆਸਾਮ, ਮੇਘਾਲਿਆ, ਤ੍ਰਿਪੁਰਾ, ਉੱਤਰਾਖੰਡ, ਬਿਹਾਰ, ਹਿਮਾਚਲ, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਾਰਨਾਟਕਾ ਤੇ ਕੇਰਲਾ ਵਿੱਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਟੀਮਾਂ ਭੇਜਣ ਦੀ ਐਲਾਨ ਕੀਤਾ ਗਿਆ।

ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ

ਦਿਲਚਸਪ ਗੱਲ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੇਂਦਰ ਸਰਕਾਰ ਨੇ ਬਾਕੀ ਰਾਜਾਂ ਦੇ ਨਾਲ-ਨਾਲ ਪੰਜਾਬ ਵਿੱਚ ਬਚਾਅ ਤੇ ਰਾਹਤ ਸਹਾਇਤਾ ਭੇਜਣ ਦੇ ਆਦੇਸ਼ ਦਿੱਤੇ ਗਏ ਸੀ। ਇਸ ਤੋਂ ਇੱਕ ਦਿਨ ਬਾਅਦ ਪੰਜਾਬ ਨੂੰ ਸੂਚੀ ਵਿੱਚੋਂ ਬਾਹਰ ਕਰ ਦਿੱਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਨੇ ਹਿਮਾਚਲ ਪ੍ਰਦੇਸ਼, ਉਡੀਸ਼ਾ ਤੇ ਕਰਨਾਟਕ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ 4432 ਕਰੋੜ ਰੁਪਏ ਵੱਧ ਦੇਣ ਦਾ ਐਲਾਨ ਕੀਤਾ ਹੈ।

ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ

ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ-ਵਿੱਤ ਸੰਸਥਾਵਾਂ ਤੋਂ ਲਏ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ।

ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ

ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਅੰਦਾਜ਼ੇ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਕਈ ਥਾਵਾਂ ਖਾਸ ਕਰ ਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਫ਼ਸਲਾਂ ਬਰਬਾਦ ਹੋਈਆਂ ਹਨ। ਹੜ੍ਹ ਮਾਰੇ ਪੰਜਾਬ ਨੂੰ ਮੋਦੀ ਸਰਕਾਰ ਨੇ ਵਿਸਾਰਿਆ, ਦੂਜੇ ਰਾਜਾਂ ਨੂੰ ਗੱਫੇ ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਭਾਰਤ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਲੈਣ ਲਈ ਮੈਮੋਰੰਡਮ ਤਿਆਰ ਕਰਨ। ਸਰਕਾਰੀ ਰਿਪੋਰਟ ਮੁਤਾਬਕ ਪੰਜਾਬ ਵਿੱਚ 326 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 5023 ਲੋਕਾਂ ਨੂੰ ਪ੍ਰਭਾਵਿਤ ਪਿੰਡਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget