ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ। ਭਗਵੰਤ ਮਾਨ ਨੇ ਰੇਲ ਗੱਡੀਆਂ ਉੱਪਰ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੇ ਇੱਕਜੁੱਟਤਾ ਤੋਂ ਬੁਖਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲੇਖ਼ੋਰੀ 'ਤੇ ਉੱਤਰ ਆਏ ਹਨ।
ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ "ਮਾਲ ਗੱਡੀਆਂ ਚਲਾਉਣ ਲਈ ਕੇਂਦਰ ਵੱਲੋਂ ਯਾਤਰੂ ਰੇਲ ਗੱਡੀਆਂ ਚੱਲਣ ਦੇਣ ਦੀ ਸ਼ਰਤ ਬਾਂਹ ਮਰੋੜ ਕੇ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜ਼ਿਸ਼ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।" ਭਗਵੰਤ ਮਾਨ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਹੰਕਾਰੀ ਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ।"
ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਬਤੌਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕਿਸਾਨਾਂ ਦੀ ਗੱਲ ਸੁਣਨ ਤੋਂ ਇਸ ਲਈ ਭੱਜ ਰਹੇ ਹਨ, ਕਿਉਂਕਿ ਮੋਦੀ ਨੂੰ ਆਪਣੇ ਅੰਬਾਨੀ-ਆਡਨੀ ਵਰਗੇ ਕਾਰਪੋਰੇਟ ਘਰਾਨਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਦੀ ਥਾਂ ਭਾਜਪਾਈ ਆਗੂਆਂ ਵੱਲੋਂ ਕਦੇ ਉਨ੍ਹਾਂ ਨੂੰ ਦਲਾਲ ਕਿਹਾ ਜਾਂਦਾ ਹੈ ਤੇ ਕਦੇ ਗੁਮਰਾਹ ਕਰਨ ਵਾਲੇ ਕਿਹਾ ਜਾਂਦਾ ਹੈ।
ਮਾਨ ਨੇ ਮੋਦੀ ਸਮੇਤ ਪੂਰੀ ਭਾਜਪਾ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜੇਕਰ ਖੇਤੀ ਬਾਰੇ ਕੇਂਦਰੀ ਕਾਨੂੰਨ ਐਨੇ ਹੀ ਕ੍ਰਾਂਤੀਕਾਰੀ ਹਨ ਤਾਂ ਯੂਪੀ-ਬਿਹਾਰ ਦੇ ਬੇਵੱਸ ਕਿਸਾਨਾਂ ਤੋਂ ਅੱਧੇ ਮੁੱਲ ਝੋਨਾ ਖ਼ਰੀਦ ਕੇ ਵਿਚੋਲੀਏ ਪੰਜਾਬ ਦੀਆਂ ਮੰਡੀਆਂ 'ਚ ਐਮਐਸਪੀ ਉੱਪਰ ਵੇਚਣ ਦਾ ਗੋਰਖਧੰਦਾ ਕਿਉਂ ਚਲਾ ਰਹੇ ਹਨ?
ਮੋਦੀ ਸਰਕਾਰ ਪੰਜਾਬ ਨਾਲ ਬਦਲੇਖ਼ੋਰੀ 'ਤੇ ਉੱਤਰੀ, ਭਗਵੰਤ ਮਾਨ ਨੇ ਲਾਏ ਗੰਭੀਰ ਇਲਜ਼ਾਮ
ਏਬੀਪੀ ਸਾਂਝਾ
Updated at:
26 Oct 2020 05:05 PM (IST)
ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਗੰਭੀਰ ਇਲਜ਼ਾਮ ਲਾਏ ਹਨ।
- - - - - - - - - Advertisement - - - - - - - - -