ਪੜਚੋਲ ਕਰੋ
Advertisement
ਕਿਸਾਨ ਅੰਦੋਲਨ ਦੇ ਹਮਾਇਤੀਆਂ ਵਿਰੁੱਧ NIA ਦੀ ਦੁਰਵਰਤੋਂ ਬੰਦ ਕਰੇ ਮੋਦੀ ਸਰਕਾਰ, ਬੀਰ ਦਵਿੰਦਰ ਨੇ ਦੱਸਿਆ ਮੰਦਭਾਗਾ
ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਕਾਨੂੰਨੀ ਨੋਟਿਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਬੁਲਾਰੇ ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ
ਚੰਡੀਗੜ੍ਹ: ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਕਿਸਾਨ ਅੰਦੋਲਨ ਦੇ ਹਮਾਇਤੀਆਂ ਨੂੰ ਭੇਜੇ ਜਾ ਰਹੇ ਕਾਨੂੰਨੀ ਨੋਟਿਸਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਬੁਲਾਰੇ ਤੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਨੇ ਐਨਆਈਏ ਦੀ ਦੁਰਵਰਤੋਂ ਕਰਨ ਲਈ ਕੇਂਦਰ ਸਰਕਾਰ ਨੂੰ ਭੰਡਿਆ ਹੈ।
ਬੀਰ ਦਵਿੰਦਰ ਸਿੰਘ ਨੇ ਕੇਂਦਰ ਨੂੰ ਕੇਂਦਰੀ ਜਾਂਚ ਏਜੰਸੀ ਦੀ ਦੁਰਵਰਤੋ ਕਰਨ ਤੋਂ ਬਾਜ਼ ਆਉਣ ਲਈ ਕਿਹਾ ਤੇ ਕਿਸਾਨੀ ਸੰਘਰਸ਼ ਦੇ ਮੱਦਦਗਾਰਾਂ ਨੂੰ ਝੂਠੇ ਮਾਮਲਿਆਂ ਵਿੱਚ ਉਲਝਾਉਣ ਦੀ ਬੇਬੁਨਿਆਦ ਕਾਰਵਾਈ ਬੰਦ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਘੋਲ ਦੇ ਮਦਦਗਾਰਾਂ ਖ਼ਿਲਾਫ਼ ਘੇਰਾਬੰਦੀ ਕਰਨਾ ਕੇਂਦਰ ਸਰਕਾਰ ਦਾ ਕਿਸਾਨੀ ਸੰਘਰਸ਼ ਵਿਰੁੱਧ ਨਵਾਂ ਪੈਂਤੜਾ ਹੈ।
ਉਨ੍ਹਾਂ ਕਿਹਾ, "ਸੰਘਰਸ਼ ਵਿੱਚ ਸ਼ਾਮਲ ਜਾਂ ਹਮਾਇਤੀ ਪੱਤਰਕਾਰ, ਟਰਾਂਸਪੋਰਟਰਾਂ, ਪ੍ਰੋਫੈਸਰ ਤੇ ਲੋਕ ਭਲਾਈ ਸੰਸਥਾਵਾਂ ਦੇ ਕਾਰਕੁਨਾਂ ਨੂੰ ਨੋਟਿਸ ਜਾਰੀ ਕਰਕੇ ਤਲਬ ਕੀਤਾ ਗਿਆ ਹੈ ਜਦਕਿ ਇਨ੍ਹਾਂ ਨੇ ਕੋਈ ਵੀ ਗੈਰਕਾਨੂੰਨੀ ਕੰਮ ਨਹੀ ਕੀਤਾ। ਕੇਂਦਰ ਦੇ ਇਸ਼ਾਰਿਆਂ 'ਤੇ ਕੇਂਦਰੀ ਜਾਂਚ ਏਜੰਸੀ ਦਾ ਕਿਸਾਨ ਅੰਦੋਲਨ ਦੇ ਮਦਦਗਾਰਾਂ ਨੂੰ ਬੇਵਜ੍ਹਾ ਤੰਗ ਕਰਨਾ ਬੇਹੱਦ ਮੰਦਭਾਗਾ ਹੈ।"
ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਨੇ ਆਮਦਨ ਕਰ ਵਿਭਾਗ ਦੀ ਦੁਰਵਰਤੋਂ ਕਰਦਿਆਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਆਏ ਪੰਜਾਬ ਦੇ ਕਈ ਆੜ੍ਹਤੀਆਂ ਨੂੰ ਨੋਟਿਸ ਭੇਜੇ ਗਏ ਸਨ ਸੀ ਤੇ ਉਨ੍ਹਾਂ 'ਤੇ ਛਾਪੇਮਾਰੀ ਦੀ ਕਾਰਵਾਈ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਸੌੜੀ ਰਾਜਨੀਤੀ ਤੇ ਮਾੜੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement