ਪੜਚੋਲ ਕਰੋ
Advertisement
ਮੋਦੀ ਸਰਕਾਰ ਦਾ ਚੁੱਪ-ਚੁਪੀਤੇ ਕਿਸਾਨਾਂ ਨੂੰ ਵੱਡਾ ਝਟਕਾ, 2768 ਕਰੋੜ ਦਾ ਘਾਟਾ
ਮੋਦੀ ਸਰਕਾਰ ਨੇ ਚੁੱਪ-ਚੁਪੀਤੇ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਇਸ ਨਾਲ ਗੰਨਾਂ ਕਿਸਾਨਾਂ ਨੂੰ ਵੱਡਾ ਘਾਟਾ ਪਏਗਾ। ਇਹ ਦਾਅਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ।
ਚੰਡੀਗੜ੍ਹ: ਮੋਦੀ ਸਰਕਾਰ ਨੇ ਚੁੱਪ-ਚੁਪੀਤੇ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਇਸ ਨਾਲ ਗੰਨਾਂ ਕਿਸਾਨਾਂ ਨੂੰ ਵੱਡਾ ਘਾਟਾ ਪਏਗਾ। ਇਹ ਦਾਅਵਾ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ।
ਰੰਧਾਵਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਖੰਡ ਦੀ ਬਰਾਮਦ ਸਬਸਿਡੀ ਦੀ ਦਰ ਪਿਛਲੇ ਸਾਲ ਦੇ ਮੁਕਾਬਲੇ 4.44 ਰੁਪਏ ਪ੍ਰਤੀ ਕਿਲੋ ਘਟਾ ਦਿੱਤੀ ਹੈ। ਇਸ ਫ਼ੈਸਲੇ ਨਾਲ ਗੰਨਾ ਕਾਸ਼ਤਕਾਰਾਂ ਤੇ ਖੰਡ ਮਿੱਲਾਂ ਨੂੰ 2768 ਕਰੋੜ ਰੁਪਏ ਦੇ ਕਰੀਬ ਘਾਟਾ ਪਵੇਗਾ। ਦੱਸ ਦਈਏ ਕਿ ਸਾਲ 2020-21 ਲਈ ਖੰਡ ਦੀ ਬਰਾਮਦ ਸਬਸਿਡੀ ਦੀ ਦਰ 6 ਰੁਪਏ ਪ੍ਰਤੀ ਕਿਲੋ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੇ ਸਾਲ 2019-20 ਵਿੱਚ ਇਹ ਦਰ 10.44 ਰੁਪਏ ਪ੍ਰਤੀ ਕਿਲੋ ਸੀ।
ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ, ਖੇਤੀਬਾੜੀ ਮੰਤਰੀ ਤੇ ਖੁਰਾਕ ਮੰਤਰੀ ਨੂੰ ਖੰਡ ਦੀ ਬਰਾਮਦ ਸਬਸਿਡੀ ਘਟਾਉਣ ਦੇ ਕਿਸਾਨ ਅਤੇ ਖੰਡ ਮਿੱਲ ਵਿਰੋਧੀ ਫ਼ੈਸਲੇ ਨੂੰ ਮੁੜ-ਵਿਚਾਰ ਕੇ ਪਿਛਲੇ ਸਾਲ ਦੀ ਦਰ ’ਤੇ ਜਾਰੀ ਕਰਨ ਲਈ ਤੁਰੰਤ ਫ਼ੈਸਲਾ ਲੈਣ ਲਈ ਅਪੀਲ ਕੀਤੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement