Punjab Floods: ਮੋਦੀ ਜੀ, ਪੰਜਾਬ ਨੂੰ ਤੁਹਾਡੇ ਤੋਂ ਇਸ ਤੋਂ ਕਈ ਗੁਣਾ ਵੱਧ ਉਮੀਦ ਸੀ, ਕੇਂਦਰ ਦੇ ਰਾਹਤ ਪੈਕੇਜ ਤੋਂ ਨਾਖ਼ੁਸ਼ ਹੋਈ ਕਾਂਗਰਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖਮੀਆਂ ਲਈ 50 ਹਜ਼ਾਰ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਸਿਆਸੀ ਲੀਡਰਾਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
Punjab News: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ ਉਹ ਗੁਰਦਾਸਪੁਰ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ, ਐਨਡੀਆਰਐਫ ਅਤੇ ਐਸਡੀਆਰਐਫ ਟੀਮਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਲਈ 1600 ਕਰੋੜ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਜ਼ਖਮੀਆਂ ਲਈ 50 ਹਜ਼ਾਰ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਹੁਣ ਸਿਆਸੀ ਲੀਡਰਾਂ ਵੱਲੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਸੋਚ ਰਹੇ ਸੀ ਕਿ ਦੇਸ਼ ਦੇ ਪ੍ਰਧਾਨ ਮੰਤਰੀ ਆ ਰਹੇ ਹਨ, ਪੰਜਾਬ ਨੂੰ ਵੱਡੀ ਰਾਹਤ ਮਿਲੇਗੀ ਪਰ ਇਹ ਸਮੁੰਦਰ ਵਿੱਚ ਇੱਕ ਬੂੰਦ ਵਾਂਗ ਹੈ। ਉਨ੍ਹਾਂ ਕਿਹਾ ਕਿ 1600 ਕਰੋੜ ਦਾ ਐਲਾਨ ਕੀਤਾ ਗਿਆ ਹੈ ਪਤਾ ਨਹੀਂ ਸਾਨੂੰ ਕਦੋਂ ਮਿਲੇਗਾ। ਇਸ ਵਾਰ ਨੁਕਸਾਨ ਬਹੁਤ ਜ਼ਿਆਦਾ ਹੈ।
A drop in the ocean;
— Amarinder Singh Raja Warring (@RajaBrar_INC) September 9, 2025
as we say in Hindi, ‘oont ke mooh mein jeera’.
Prime Minister @narendramodi ji has deeply disappointed Punjabis once again. When Punjab had great expectations from him, he failed.
Rs 1600 crore is not even peanuts. The estimated loss run into thousands of…
ਇਸ ਤੋਂ ਇਲਾਵ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਨੇ ਕਿਹਾ ਕਿ "ਸਾਗਰ ਜਿੰਨਾ ਹੜ੍ਹ ਤੇ ਗਾਗਰ ਜਿੰਨਾ ਮੁਆਵਜ਼ਾ।” ਮਾਣਯੋਗ ਮੋਦੀ ਜੀ, ਪੰਜਾਬ ਨੂੰ ਤੁਹਾਡੇ ਤੋਂ ਇਸ ਤੋਂ ਕਈ ਗੁਣਾ ਵੱਧ ਉਮੀਦ ਸੀ। ਉਮੀਦ ਸੀ ਤੁਸੀਂ ਐਲਾਨ ਕਰੋਗੇ ਜਿਸ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਤ੍ਰਾਸਦੀ ਤੋਂ ਬਚ ਸਕਣ, ਪਰ ਤੁਸੀਂ ਤਾਂ ਅੱਜ ਦੀ ਪੀੜ੍ਹੀ ਨੂੰ ਵੀ ਰਾਹਤ ਨਾ ਦਿੱਤੀ।
"ਸਾਗਰ ਜਿੰਨਾ ਹੜ੍ਹ ਤੇ ਗਾਗਰ ਜਿੰਨਾ ਮੁਆਵਜ਼ਾ।”
— Sukhjinder Singh Randhawa (@Sukhjinder_INC) September 9, 2025
ਮਾਣਯੋਗ ਮੋਦੀ ਜੀ, ਪੰਜਾਬ ਨੂੰ ਤੁਹਾਡੇ ਤੋਂ ਇਸ ਤੋਂ ਕਈ ਗੁਣਾ ਵੱਧ ਉਮੀਦ ਸੀ।
ਉਮੀਦ ਸੀ ਤੁਸੀਂ ਐਲਾਨ ਕਰੋਗੇ ਜਿਸ ਨਾਲ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਤ੍ਰਾਸਦੀ ਤੋਂ ਬਚ ਸਕਣ, ਪਰ ਤੁਸੀਂ ਤਾਂ ਅੱਜ ਦੀ ਪੀੜ੍ਹੀ ਨੂੰ ਵੀ ਰਾਹਤ ਨਾ ਦਿੱਤੀ।@narendramodi pic.twitter.com/h9laUjIxtz
ਇਸ ਤੋਂ ਇਲਾਵਾ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਦੇ ਹੜ੍ਹਾਂ ਦੀ ਤਬਾਹੀ ਲਈ 1,600 ਕਰੋੜ ਰੁਪਏ ਲੋਕਾਂ ਦੇ ਦੁੱਖਾਂ ਦਾ ਅਪਮਾਨ ਹੈ। ਪੂਰੇ ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ, ਫਸਲਾਂ ਰੇਤ ਹੇਠ ਦੱਬੀਆਂ ਹੋਈਆਂ ਹਨ, ਪਰਿਵਾਰ ਬੇਘਰ ਹੋਏ ਹਨ ਇਹ ਹਮਦਰਦੀ ਨਹੀਂ, ਇਹ ਬੇਰਹਿਮੀ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਦੇ ਖਜ਼ਾਨੇ ਵਿੱਚ ਪਹਿਲਾਂ ਤੋਂ ਮੌਜੂਦ 12,000 ਕਰੋੜ ਰੁਪਏ ਤੋਂ ਇਲਾਵਾ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। SDRF ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਦੂਜੀ ਕਿਸ਼ਤ ਪਹਿਲਾਂ ਹੀ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਪੂਰੇ ਖੇਤਰ ਅਤੇ ਇਸਦੇ ਲੋਕਾਂ ਨੂੰ ਠੀਕ ਹੋਣ ਵਿੱਚ ਮਦਦ ਕਰਨ ਲਈ ਇੱਕ ਬਹੁ-ਆਯਾਮੀ ਪਹੁੰਚ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਇਸ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਘਰਾਂ ਦੀ ਮੁੜ ਉਸਾਰੀ, ਰਾਸ਼ਟਰੀ ਰਾਜਮਾਰਗਾਂ ਨੂੰ ਬਹਾਲ ਕਰਨਾ, ਸਕੂਲਾਂ ਦਾ ਪੁਨਰ ਨਿਰਮਾਣ, PMNRF ਰਾਹੀਂ ਰਾਹਤ ਪ੍ਰਦਾਨ ਕਰਨਾ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਵੰਡਣ ਵਰਗੇ ਉਪਾਅ ਸ਼ਾਮਲ ਹੋਣਗੇ।






















