NDA Meeting: ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਉਨ੍ਹਾਂ ਐਨਡੀਏ ਸੰਸਦੀ ਦਲ ਦੀ ਮੀਟਿੰਗ ਵਿੱਚ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦਾ ਐਨਡੀਏ ਵਿੱਚ ਯੋਗਦਾਨ ਬਹੁਤ ਮਹੱਤਵਪੂਰਨ ਰਿਹਾ ਹੈ। ਹਾਲਾਂਕਿ ਕਿਸਾਨਾਂ ਦੇ ਅੰਦੋਲਨ ਕਾਰਨ ਗਠਜੋੜ ਟੁੱਟ ਗਿਆ।






ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਪੂਰੀ ਤਿਆਰੀ ਸੀ। ਦੋਵਾਂ ਧਿਰਾਂ ਵਿਚਾਲੇ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਸੀ ਪਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਦਾ ਅੰਦੋਲਨ ਫਿਰ ਸ਼ੁਰੂ ਹੋ ਗਿਆ ਸੀ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਕਈ ਮੁੱਦੇ ਸਨ ਜਿਸ 'ਤੇ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਆਪਣੇ ਦਮ 'ਤੇ ਚੋਣ ਲੜਨ ਦਾ ਫੈਸਲਾ ਕੀਤਾ। ਦੋਵੇਂ ਪਾਰਟੀਆਂ ਨੇ ਸਾਰੀਆਂ 13 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਹਨ। 


2024 ਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਨਤੀਜੇ ਪਿਛਲੇ ਸਾਲਾਂ ਦੇ ਮੁਕਾਬਲੇ ਬਹੁਤ ਮਾੜੇ ਰਹੇ ਹਨ। ਭਾਜਪਾ ਸੂਬੇ ਵਿਚ ਇੱਕ ਵੀ ਸੀਟ ਨਹੀਂ ਜਿੱਤ ਸਕੀ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਬਠਿੰਡਾ ਸੀਟ ਬਚਾਉਣ ਵਿੱਚ ਕਾਮਯਾਬ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪਤਨੀ ਹਰਸਿਮਰਤ ਕੌਰ ਚੌਥੀ ਵਾਰ ਇੱਥੋਂ ਸੰਸਦ ਮੈਂਬਰ ਬਣੀ ਹੈ। ਹਾਲਾਂਕਿ ਚੋਣ ਨਤੀਜਿਆਂ 'ਤੇ ਨਜ਼ਰ ਮਾਰੀਏ ਤਾਂ ਜੇਕਰ ਇਹ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਦੀਆਂ ਤਾਂ ਇਨ੍ਹਾਂ ਨੂੰ ਪੰਜ ਸੀਟਾਂ ਮਿਲ ਸਕਦੀਆਂ ਸਨ ਕਿਉਂਕਿ ਇਨ੍ਹਾਂ ਸੀਟਾਂ 'ਤੇ ਪ੍ਰਾਪਤ ਹੋਈਆਂ ਵੋਟਾਂ ਦੀ ਗਿਣਤੀ ਜੇਤੂ ਉਮੀਦਵਾਰਾਂ ਨਾਲੋਂ ਕਿਤੇ ਵੱਧ ਹੈ। ਇਨ੍ਹਾਂ ਸੀਟਾਂ ਵਿੱਚ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਸ਼ਾਮਲ ਹਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।