Moga News: ਪੰਜਾਬ ਵਿੱਚ ਦਿਲ ਦਹਿਲਾ ਦੇਣ ਵਾਲਾ ਭਿਆਨਕ ਹਾਦਸਾ ਸਾਹਮਣੇ ਆਇਆ ਹੈ। ਜਿਸਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਮੇਹਸ਼ੜੀ ਵਿੱਚ ਰੇਲ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟਰੇਨ ਨਾਲ ਟਕਰਾਉਣ ਤੋਂ ਬਾਅਦ ਨੌਜਵਾਨ ਦਾ ਸਿਰ ਧੜ੍ਹ ਨਾਲੋਂ ਵੱਖ ਹੋ ਗਿਆ।


ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਚੋਟੀਆਂ ਕਲਾਂ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚ ਕੇ ਸਮਾਜ ਸੇਵਾ ਸੁਸਾਇਟੀ ਦੇ ਮੈਂਬਰਾਂ ਨੇ ਉਸਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਘਟਨਾ ਦੀ ਸੂਚਨਾ ਮਿਲਣ 'ਤੇ ਰੇਲਵੇ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।