Punjab News: ਪੰਜਾਬ ਵਿੱਚ ਵੱਡਾ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬਾਘਾਪੁਰਾਣਾ ਬੱਸ ਸਟੈਂਡ ਦੇ ਸਾਹਮਣੇ ਸੀਮਿੰਟ ਦੇ ਟਿੱਪਰ ਅਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ।
ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਸੀਮਿੰਟ ਵਾਲਾ ਟਿੱਪਰ ਅਤੇ ਮੋਟਰਸਾਈਕਲ ਸਵਾਰ ਕੋਟਪੁਰਾ ਰੋਡ ਤੋਂ ਮੋਗਾ ਰੋਡ ਵੱਲ ਜਾ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਨੌਜਵਾਨ ਟਿੱਪਰ ਦੇ ਪਿਛਲੇ ਟਾਇਰ ਹੇਠ ਆ ਗਿਆ, ਜਿਸ 'ਚੋਂ ਇਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਦੂਜਾ ਜ਼ਖਮੀ ਦੱਸਿਆ ਜਾ ਰਿਹਾ ਹੈ। ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਟਿੱਪਰ ਅਤੇ ਚਾਲਕ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਮੁੱਖ ਚੌਰਾਹੇ ’ਤੇ ਧਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।