Punjab Roadways Bus Accident: ਮੋਗਾ ਤੋਂ ਇੱਕ ਦਰਦਨਾਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਕੋਟ ਦੇ ਪਿੰਡ ਕਮਾਲ ਕੋਲ ਜਲੰਧਰ ਤੋਂ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਬੇਕਾਬੂ ਹੋ ਗਈ। ਬੱਸ ਪਹਿਲਾਂ ਡਿਵਾਈਡਰ ਨਾਲ ਟਕਰਾ ਗਈ ਅਤੇ ਫਿਰ ਟਾਟਾ ਪਿਕਅੱਪ (Tata Pickup) ਨਾਲ ਟਕਰਾਉਣ ਤੋਂ ਬਾਅਦ ਸੜਕ ਕਿਨਾਰੇ ਕਈ ਫੁੱਟ ਜਾ ਡਿੱਗੀ। ਘਟਨਾ ਦੀ ਸੂਚਨਾ ਮਿਲਦੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕ ਅਤੇ ਪੁਲਿਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ।
ਯਾਤਰੀਆਂ ਨੂੰ ਲੱਗੀਆਂ ਗੰਭੀਰ ਸੱਟਾਂ
ਹਾਦਸੇ ਦੇ ਸਮੇਂ ਬੱਸ ਵਿੱਚ ਕਰੀਬ 50 ਯਾਤਰੀ ਸਵਾਰ ਸਨ। ਇਨ੍ਹਾਂ ਵਿੱਚੋਂ 3-4 ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੋਗਾ ਸਮਾਜ ਸੇਵੀ ਸੁਸਾਇਟੀ ਦੇ ਸਹਿਯੋਗ ਨਾਲ ਸਾਰਿਆਂ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਸ ਡਰਾਈਵਰ ਫੋਨ 'ਤੇ ਗੱਲ ਕਰ ਰਿਹਾ ਸੀ ਅਤੇ ਉਸ ਨੂੰ ਮਨ੍ਹਾ ਵੀ ਕੀਤਾ ਜਾ ਰਿਹਾ ਸੀ, ਪਰ ਉਸ ਨੇ ਕਿਸੇ ਦੀ ਵੀ ਨਹੀਂ ਸੁਣੀ। ਤੇਜ਼ ਰਫਤਾਰ ਕਾਰਨ ਬੱਸ ਬੇਕਾਬੂ ਹੋ ਕੇ ਪਹਿਲਾਂ ਸੜਕ 'ਤੇ ਡਿਵਾਈਡਰ ਨਾਲ ਜਾ ਟਕਰਾਈ ਅਤੇ ਫਿਰ ਟਾਟਾ ਪਿਕਅੱਪ ਨਾਲ ਟਕਰਾ ਕੇ ਖਾਈ 'ਚ ਜਾ ਡਿੱਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।