Moga News : ਪੰਜਾਬ ਵਿੱਚ ਹਰ ਕੋਈ ਸਰਕਾਰ ਬਣਾਉਣ ਤੋਂ ਪਹਿਲਾਂ ਇੱਕ ਹੀ ਵਾਅਦਾ ਕਰਦਾ ਹੈ ਕਿ ਸਰਕਾਰ ਬਣਨ ਤੋਂ ਬਾਅਦ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ। ਪੰਜਾਬ 'ਚ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਮੋਗਾ ਦੇ ਪਿੰਡ ਬੁੱਗੀਪੁਰਾ ਵਿੱਚ 200 ਦੇ ਕਰੀਬ ਨੌਜਵਾਨ ਚਿੱਟੇ ਅਤੇ ਮੈਡੀਕਲ ਨਸ਼ੇ ਦੇ ਆਦੀ ਹਨ ਅਤੇ ਕੁਝ ਨੌਜਵਾਨਾਂ ਦੀ ਮੌਤ ਵੀ ਹੋ ਚੁੱਕੀ ਹੈ। 


 

ਅੱਜ ਇਸ ਪਿੰਡ ਦੀ ਪੰਚਾਇਤ ਨੇ ਅਹਿਮ ਫੈਸਲਾ ਲਿਆ ਹੈ ਕਿ ਪਿੰਡ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਵੀ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾਵੇਗਾ ਅਤੇ ਪਿੰਡ ਵਿੱਚ ਨਸ਼ਾ ਤਸਕਰਾਂ ਦਾ ਬਾਈਕਾਟ ਕੀਤਾ ਜਾਵੇਗਾ। ਅੱਜ ਪਿੰਡ ਦੀਆਂ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਵੱਲੋਂ ਪਿੰਡ ਵਿੱਚ ਰੈਲੀ ਕੱਢੀ ਗਈ, ਜਿਸ ਵਿੱਚ ਉਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਨਾਅਰੇਬਾਜ਼ੀ ਕੀਤੀ। ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਨਸ਼ਾ ਤਸਕਰਾਂ ਦੇ ਨਾਮ ਲਿਖ ਕੇ ਦਸਤਖਤ ਕਰਵਾ ਕੇ ਪੰਚਾਇਤ ਨੂੰ ਸੌਂਪ ਦਿੱਤੇ।

ਪਿੰਡ ਦੇ ਸਰਪੰਚ ਦਾ ਕਹਿਣਾ ਹੈ ਕਿ ਸਾਡੇ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਪਿੰਡ ਦੀ ਪੰਚਾਇਤ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਪਿੰਡ ਦੇ ਜਿਹੜੇ ਵੀ ਪਰਿਵਾਰ ਨਸ਼ਾ ਕਰਦੇ ਹਨ, ਉਨ੍ਹਾਂ ਦੇ ਪਰਿਵਾਰਾਂ ਵੱਲੋਂ ਇੱਕ ਐਵਿਡ ਓਵਿਡ ਦਸਤਖਤ ਕਰਕੇ ਲਿਆ ਜਾਵੇਗਾ ,ਜਿਸ ਵਿੱਚ ਉਸ ਪਰਿਵਾਰ ਨੇ ਆਪਣੇ ਐਵਿਡ ਓਵਿਡ ਵਿੱਚ ਪਿੰਡ ਵਿੱਚ ਕੌਣ ਕੌਣ ਨਸ਼ਾ ਵੇਚਦਾ ਹੈ , ਉਸ ਦਾ ਨਾਮ ਲਿਖ ਕੇ ਆਪਣਾ ਸਾਇਨ ਕਰਕੇ ਪੰਚਾਇਤ ਨੂੰ ਜਮ੍ਹਾ ਕਰਵਾਉਣਗੇ।

 

ਪੰਚਾਇਤ ਤਰਫ਼ੋਂ ਉਸ ਐਵਿਡ ਓਵਿਡ ਨੂੰ ਕਾਰਵਾਈ ਕਰਨ ਲਈ ਪ੍ਰਸ਼ਾਸਨ ਕੋਲ ਭੇਜ ਦਿੱਤਾ ਜਾਵੇਗਾ। ਸਾਡੇ ਪਿੰਡ ਵਿੱਚ ਬਹੁਤ ਸਾਰੇ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦਾ ਕੋਈ ਨਾ ਕੋਈ ਨਸ਼ਾ ਕਰਦਾ ਹੈ ਅਤੇ ਇਸ ਕਾਰਨ ਪਰਿਵਾਰ ਵਾਲੇ ਬਹੁਤ ਪ੍ਰੇਸ਼ਾਨ ਹਨ। ਕਿਸੇ ਦੀ ਪਿਤਾ ਦੀ ਅਤੇ ਕਿਸੇ ਦੀ ਨੌਜਵਾਨ ਬੇਟੇ ਦੀ ਨਸ਼ੇ ਦੀ ਲਪੇਟ ਵਿੱਚ ਆ ਕੇ ਮੌਤ ਹੋ ਚੁੱਕੀ ਹੈ। ਜਿਸ ਕਰ ਕੇ ਸਾਡੇ ਪਿੰਡ ਦੇ ਨੌਜਵਾਨ ਅਤੇ ਔਰਤਾਂ ਨੇ ਅੱਗੇ ਆ ਕੇ ਹੁਣ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦਾ ਫੈਸਲਾ ਕੀਤਾ ਹੈ। ਅੱਜ ਇੱਕ ਰੈਲੀ ਕੱਢੀ ਗਈ ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਪਤਾ ਲੱਗ ਸਕੇ ਕਿ ਹੁਣ ਉਹ ਪਿੰਡ ਵਿੱਚ ਨਸ਼ਾ ਨਹੀਂ ਵਿਕਣ ਦੇਣਗੇ।ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ, ਬਜ਼ੁਰਗਾਂ ਅਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ ਅਤੇ ਪਿੰਡ ਦੀ ਹਰ ਗਲੀ ਵਿੱਚ ਗਏ  ਅਤੇ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਈ ਕਿ ਉਹ ਪਿੰਡ ਨੂੰ ਨਸ਼ਾ ਮੁਕਤ ਕਰਨਗੇ। ਪਿੰਡ ਵਿੱਚ ਨਸ਼ਾ ਤਸਕਰਾਂ ਦਾ ਬਾਈਕਾਟ ਕਰਨਗੇ