ਪੜਚੋਲ ਕਰੋ

ਨਸ਼ਿਆਂ ਲਈ ਰੋਜ਼ ਪੈਸੇ ਮੰਗਦਾ ਸੀ ਪੁੱਤ, ਅੱਕੇ ਪਿਉ ਨੇ ਕੁਹਾੜੇ ਨਾਲ ਵੱਡਿਆ ਗਲ਼

ਪਿੰਡ ਮਾਣੂੰਕੇ ਗਿੱਲ ਵਿੱਚ ਨਸ਼ੇ ਨੇ ਪਿਉ ਹੱਥੋਂ ਨੌਜਵਾਨ ਪੁੱਤ ਦਾ ਕਤਲ ਕਰਵਾ ਦਿੱਤਾ। ਪੁੱਤ ਨਸ਼ਿਆਂ ਲਈ ਰੋਜ਼ ਬਾਪ ਕੋਲੋਂ ਪੈਸੇ ਮੰਗਦਾ ਸੀ ਤੇ ਪੈਸੇ ਨਾ ਮਿਲਣ ਕਰਕੇ ਝਗੜਾ ਕਰਦਾ ਸੀ। ਇਸ ਤੋਂ ਤੰਗ ਆ ਕੇ ਪਿਉ ਨੇ ਪੁੱਤ ਦਾ ਕੁਹਾੜਾ ਮਾਰ ਕੇ ਗਲ਼ ਵੱਢ ਦਿੱਤਾ ਤੇ ਇਸ ਤੋਂ ਬਾਅਦ ਉਸ ਦੀ ਲਾਸ਼ ਫੁਲੇਵਾਲਾ ਦੇ ਖੇਤਾਂ ਵਿੱਚ ਸੁੱਟ ਦਿੱਤੀ।

ਮੋਗਾ: ਪਿੰਡ ਮਾਣੂੰਕੇ ਗਿੱਲ ਵਿੱਚ ਨਸ਼ੇ ਨੇ ਪਿਉ ਹੱਥੋਂ ਨੌਜਵਾਨ ਪੁੱਤ ਦਾ ਕਤਲ ਕਰਵਾ ਦਿੱਤਾ। ਪੁੱਤ ਨਸ਼ਿਆਂ ਲਈ ਰੋਜ਼ ਬਾਪ ਕੋਲੋਂ ਪੈਸੇ ਮੰਗਦਾ ਸੀ ਤੇ ਪੈਸੇ ਨਾ ਮਿਲਣ ਕਰਕੇ ਝਗੜਾ ਕਰਦਾ ਸੀ। ਇਸ ਤੋਂ ਤੰਗ ਆ ਕੇ ਪਿਉ ਨੇ ਪੁੱਤ ਦਾ ਕੁਹਾੜਾ ਮਾਰ ਕੇ ਗਲ਼ ਵੱਢ ਦਿੱਤਾ ਤੇ ਇਸ ਤੋਂ ਬਾਅਦ ਉਸ ਦੀ ਲਾਸ਼ ਫੁਲੇਵਾਲਾ ਦੇ ਖੇਤਾਂ ਵਿੱਚ ਸੁੱਟ ਦਿੱਤੀ। ਘਟਨਾ ਵੀਰਵਾਰ ਸ਼ਾਮ ਦੀ ਹੈ। ਉਸ ਵੇਲੇ ਵੀ ਪੈਸੇ ਨਾ ਦੇਣ ਕਰਕੇ ਪਿਉ-ਪੁੱਤ ਵਿਚਾਲੇ ਝਗੜਾ ਹੋਇਆ ਸੀ। ਖੇਤਾਂ ਵਿੱਚੋਂ ਲਾਸ਼ ਮਿਲਣ 'ਤੇ ਪਹਿਲਾਂ ਪੁਲਿਸ ਨੇ ਅਣਪਛਾਤੇ ਲੋਕਾਂ 'ਤੇ ਮਾਮਲਾ ਦਰਜ ਕੀਤਾ ਸੀ। ਸ਼ੁੱਕਰਵਾਰ ਨੂੰ ਇਸ ਕੇਸ ਦੀ ਗੁੱਥੀ ਸੁਲਝਣ ਬਾਅਦ ਮੁਲਜ਼ਮ ਪਿਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਵਾਰਦਾਤ ਵੇਲੇ ਇਸਤੇਮਾਲ ਹੋਇਆ ਕੁਹਾੜਾ ਵੀ ਬਰਾਮਦ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 19 ਸਾਲਾਂ ਦੀ ਮ੍ਰਿਤਕ ਮਨਪ੍ਰੀਤ ਸਿੰਘ 5-6 ਸਾਲ ਤੋਂ ਨਸ਼ੇ ਕਰ ਰਿਹਾ ਸੀ। ਦੋ ਸਾਲ ਪਹਿਲਾਂ ਉਸ ਦੇ ਪਿਤਾ ਜਗਸੀਰ ਸਿੰਘ ਨੇ ਉਸ ਨੂੰ ਬੇਦਖ਼ਲ ਵੀ ਕੀਤਾ ਸੀ। ਬੇਦਖ਼ਲ ਕਰਨ ਦੇ ਬਾਵਜੂਦ ਮਨਪ੍ਰੀਤ ਘਰ ਵਿੱਚ ਹੀ ਰਹਿੰਦਾ ਸੀ। ਨਸ਼ੇ ਲਈ ਪੈਸੇ ਨਾ ਦੇਣ ਕਰਕੇ ਉਹ ਰੋਜ਼ ਆਪਣੇ ਪਿਤਾ ਨਾਲ ਝਗੜਾ ਕਰਦਾ ਸੀ। ਇੱਥੋਂ ਤਕ ਕਿ ਉਸ ਨੇ ਘਰ ਦਾ ਸਾਰਾ ਸਾਮਾਨ ਨੀ ਵੇਚ ਦਿੱਤਾ ਸੀ। ਸ਼ੁੱਕਰਵਾਰ ਸ਼ਾਮ ਡੀਐਸਪੀ ਬਾਜਾਖਾਨਾ ਜਸਪਾਲ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਮੁੰਡੇ ਦਾ ਕਤਲ ਉਸ ਦੇ ਪਿਤਾ ਨੇ ਹੀ ਕੀਤਾ ਸੀ। ਪੁਲਿਸ ਨੇ ਪਿਤਾ 'ਤੇ ਸ਼ੱਕ ਹੋਣ ਕਰਕੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਆਪਣਾ ਜ਼ੁਰਮ ਕਬੂਲ ਲਿਆ। ਮੁਲਜ਼ਮ ਪਿਤਾ 'ਤੇ ਕੇਸ ਦਰਜ ਕਰ ਲਿਆ ਗਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget