ਪੜਚੋਲ ਕਰੋ

ਮੋਗਾ ਫਾਇਰਿੰਗ ਕਾਂਡ 'ਚ ਵੱਡਾ ਖੁਲਾਸਾ, ਸ਼ਖਸ ਨੇ ਅਸਲੇ ਦਾ ਲਾਇਸੈਂਸ ਲੈਣ ਲਈ ਘੜੀ ਕਹਾਣੀ, ਦੋ ਸਾਥੀਆਂ ਸਣੇ ਕਾਬੂ

ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ 'ਤੇ ਗੋਲੀ ਚਲਾਉਣ ਦੀ ਰਿਪੋਰਟ ਕੀਤੀ ਗਈ ਸੀ।

ਚੰਡੀਗੜ੍ਹ/ਮੋਗਾ: ਬੰਬੀਹਾ ਭਾਈ ਪਿੰਡ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਸੋਮਵਾਰ ਸਵੇਰੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੇ ਘਰ 'ਤੇ ਗੋਲੀ ਚਲਾਉਣ ਦੀ ਰਿਪੋਰਟ ਕੀਤੀ ਗਈ ਸੀ। ਇਹ ਪੂਰੀ ਘਟਨਾ ਬਾਅਦ 'ਚ ਅਸਲਾ ਲਾਇਸੈਂਸ ਲੈਣ ਲਈ ਰਚੀ ਗਈ ਕਹਾਣੀ ਸਾਬਤ ਹੋਈ।

ਮੋਗਾ ਜ਼ਿਲ੍ਹਾ ਪੁਲਿਸ ਨੇ ਦੋ ਦਿਨਾਂ ਦੇ ਅੰਦਰ ਹੀ ਗੋਲੀ ਕਾਂਡ ਦੀ ਗੁੱਥੀ ਸੁਲਝਾ ਕੇ ਸ਼ਿਕਾਇਤਕਰਤਾ ਤਰਲੋਚਨ ਸਿੰਘ ਵਾਸੀ ਪਿੰਡ ਬੰਬੀਹਾ ਭਾਈ ਅਤੇ ਉਸ ਦੇ ਦੋ ਸਾਥੀਆਂ ਜਿਨ੍ਹਾਂ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਕਿੰਦਾ ਵਾਸੀ ਫ਼ਰੀਦਕੋਟ ਅਤੇ ਸੁਖਵੰਤ ਸਿੰਘ ਉਰਫ਼ ਫ਼ੌਜੀ ਵਾਸੀ ਪਿੰਡ ਚੀਦਾ ਵਜੋਂ ਹੋਈ ਹੈ ਨੂੰ ਘਟਨਾ ਘੜਨ ਲਈ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਛੰਨੀਆਂ ਦੇ ਰਹਿਣ ਵਾਲੇ ਜਗਮੀਤ ਸਿੰਘ ਉਰਫ਼ ਜਗਮੀਤਾ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ।

ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ .315 ਬੋਰ ਦਾ ਦੇਸੀ ਪਿਸਤੌਲ, ਦੋ ਜਿੰਦਾ ਕਾਰਤੂਸ, ਇੱਕ .32 ਬੋਰ ਦਾ ਰਿਵਾਲਵਰ ਸਮੇਤ ਸੱਤ ਜਿੰਦਾ ਕਾਰਤੂਸ, ਚਾਰ ਮੋਬਾਈਲ ਫ਼ੋਨ ਅਤੇ ਇੱਕ ਪੈਨ ਡਰਾਈਵ ਬਰਾਮਦ ਕੀਤਾ ਹੈ।ਜਾਣਕਾਰੀ ਅਨੁਸਾਰ ਸੋਮਵਾਰ ਨੂੰ ਤਰਲੋਚਨ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ ਕੁਝ ਦਿਨ ਪਹਿਲਾਂ ਉਸ ਨੂੰ ਵ੍ਹਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਦਿੱਤੀ ਗਈ ਸੀ ਅਤੇ ਅੱਜ ਸਵੇਰੇ 4 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ 'ਤੇ ਗੋਲੀਆਂ ਚਲਾ ਦਿੱਤੀਆਂ।

ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਫ਼ਰੀਦਕੋਟ ਪੀਕੇ ਯਾਦਵ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਵਿਖੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 336, 506 ਅਤੇ 34 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਦੇ ਤਹਿਤ ਐਫਆਈਆਰ ਨੰਬਰ 65 ਮਿਤੀ 20.06.2022 ਦਰਜ ਕੀਤੀ ਗਈ ਸੀ। 

ਜਾਂਚ ਦੌਰਾਨ ਜਦੋਂ ਸੀ.ਸੀ.ਟੀ.ਵੀ. ਚੈਕ ਕੀਤੇ ਗਏ ਤਾਂ ਘਟਨਾ ਸਬੰਧੀ ਸ਼ੱਕ ਪੈਦਾ ਹੋਇਆ, ਜਿਸ ਕਾਰਨ ਮੁਦਈ ਤਰਲੋਚਨ ਸਿੰਘ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਗਈ, ਜਿਸ ਨੇ ਬਾਅਦ ਵਿੱਚ ਖੁਲਾਸਾ ਕੀਤਾ ਕਿ ਉਸਨੂੰ ਕੁਝ ਦਿਨ ਪਹਿਲਾਂ ਇੱਕ ਵ੍ਹਟਸਐਪ ਕਾਲ ਰਾਹੀਂ ਗੈਂਗਸਟਰਾਂ ਵੱਲੋਂ ਫਿਰੌਤੀ ਦੀ ਧਮਕੀ ਮਿਲੀ ਸੀ ਅਤੇ ਉਸਨੇ ਆਪਣੇ ਨਾਂ 'ਤੇ ਅਸਲਾ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ।

ਉਨ੍ਹਾਂ ਕਿਹਾ ਕਿ ਬਾਅਦ ਵਿੱਚ ਤਰਲੋਚਨ ਨੇ ਇੱਕ ਕਹਾਣੀ ਰਚ ਕੇ ਆਪਣੇ ਅਸਲਾ ਲਾਇਸੈਂਸ ਲੈਣ ਲਈ ਆਪਣੇ ਘਰ ਤੋਂ ਹੀ ਗੋਲੀ ਚਲਾਉਣ ਲਈ ਹਥਿਆਰ ਖਰੀਦੇ ਅਤੇ ਸਿੱਧੂ ਮੂਸੇਵਾਲਾ ਕਤਲ ਕਾਂਡ ਕਾਰਨ ਜਾਣਬੁੱਝ ਕੇ ਮੀਡੀਆ ਵਿੱਚ ਗੋਲਡੀ ਬਰਾੜ ਦਾ ਨਾਂ ਲਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਮੋਗਾ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਤਰਲੋਚਨ ਨੇ ਆਪਣੇ ਦੋਸਤ ਕੁਲਵਿੰਦਰ ਸਿੰਘ ਉਰਫ ਕਿੰਦਾ ਵਾਸੀ ਪਿੰਡ ਬਰਗਾੜੀ ਕੋਲੋਂ 32 ਬੋਰ ਦਾ ਲਾਇਸੈਂਸੀ ਰਿਵਾਲਵਰ ਅਤੇ ਪਿੰਡ ਚੀਦਾ ਦੇ ਸੁਖਵੰਤ ਸਿੰਘ ਉਰਫ ਫੌਜੀ ਕੋਲੋਂ 315 ਬੋਰ ਦਾ ਦੇਸੀ ਪਿਸਤੌਲ ਖਰੀਦਿਆ ਸੀ। ਕਾਬਲੇਗੌਰ ਹੈ ਕਿ ਸੁਖਵੰਤ ਸਿੰਘ ਉਰਫ ਫੌਜੀ ਇਹ ਹਥਿਆਰ ਜਗਮੀਤ ਸਿੰਘ ਉਰਫ ਜਗਮੀਤਾ ਤੋਂ ਲੈ ਕੇ ਆਇਆ ਸੀ।ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Mc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget