ਮੋਗਾ: ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ਲਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਭਾਰਤ ਸਰਕਾਰ ਦੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ‘ਸਵੱਛ ਭਾਰਤ ਮਿਸ਼ਨ’ ਦਿਵਸ ਮੌਕੇ ਰਾਸ਼ਟਰੀ ‘ ਗੰਦਗੀ ਮੁਕਤ ਭਾਰਤ’ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਸਮਾਗਮ ਵਰਚੁਅਲੀ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਸ ਮਿਸ਼ਨ ਤਹਿਤ ਦੇਸ਼ ਵਿੱਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਪਖਾਨਿਆਂ ਦੀ ਵਰਤੋਂ ਕਰਨ ਤੇ ਪਾਣੀ ਦੇ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮਕਸਦ ਲਈ ਜਲ ਸ਼ਕਤੀ ਮੰਤਰਾਲੇ ਵੱਲੋਂ ਤਿੰਨ ਵਰਗਾਂ (ਸਵੱਛ ਸੁੰਦਰ ਸਮੁੰਦਾਇਕ ਸ਼ੌਚਾਲਿਯ, ਸਮੁੰਦਾਇਕ ਸ਼ੌਚਾਲਿਯ ਅਭਿਆਨ, ਗੰਦਗੀ ਮੁਕਤ ਭਾਰਤ) ਵਿੱਚ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਸੀ। ਜ਼ਿਲ੍ਹਾ ਮੋਗਾ ਨੇ ਗੰਦਗੀ ਮੁਕਤ ਭਾਰਤ ਮੁਹਿੰਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲਾ ਮੋਗਾ ਵਿੱਚ ਵਾਲ ਪੇਟਿੰਗ ਤੇ ਹੋਰ ਸਾਧਨਾਂ ਰਾਹੀਂ ਸਿਰ ਤੋੜ ਜਾਗਰੂਕਤਾ ਪ੍ਰਚਾਰ ਕੀਤਾ ਗਿਆ ਜਿਸ ਨੂੰ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਬਹੁਤ ਸਰਾਹਿਆ ਗਿਆ।
ਉਨ੍ਹਾਂ ਇਸ ਪੁਰਸਕਾਰ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਜ਼ਿਲਾ ਮੋਗਾ ਵਿੱਚ ਤਾਇਨਾਤ ਐਕਸੀਅਨ ਜਸਵਿੰਦਰ ਸਿੰਘ ਚਾਹਲ ਅਤੇ ਉਨਾਂ ਦੀ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਰਾਸ਼ਟਰੀ ਪੱਧਰ 'ਤੇ ਜ਼ਿਲ੍ਹਾ ਮੋਗਾ ਦੀ ਬਣੀ ਇਸ ਪਹਿਚਾਣ ਨੂੰ ਬਰਕਰਾਰ ਰੱਖਿਆ ਜਾਵੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
'ਗੰਦਗੀ ਮੁਕਤ ਭਾਰਤ' ਮਿਸ਼ਨ 'ਚ ਮੋਗਾ ਜ਼ਿਲ੍ਹੇ ਨੇ ਮਾਰੀ ਬਾਜ਼ੀ, ਦੇਸ਼ ਭਰ 'ਚੋਂ ਪਹਿਲਾ ਸਾਥਨ
Ramandeep Kaur
Updated at:
02 Oct 2020 04:45 PM (IST)
ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਮਿਸ਼ਨ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਾਮਲੇ ਵਿੱਚ ਮੋਗਾ ਜ਼ਿਲ੍ਹੇ ਨੇ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
- - - - - - - - - Advertisement - - - - - - - - -