Moga News : ਦਾਜ ਨੇ ਨਿਗਲ ਲਈ ਇਕ ਬੱਚੇ ਦੀ ਮਾਂ, 2 ਸਾਲ ਪਹਿਲਾਂ ਮਾਪਿਆਂ ਨੇ ਚਾਵਾਂ ਨਾਲ ਕੀਤਾ ਸੀ ਵਿਆਹ
Moga News : ਮੋਗਾ ਵਿੱਚ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਇੱਕ ਵਿਆਹੁਤਾ ਮਹਿਲਾ ਨੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Moga News : ਮੋਗਾ ਵਿੱਚ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਪੈਸਿਆਂ ਦੀ ਮੰਗ ਤੋਂ ਤੰਗ ਆ ਕੇ ਇੱਕ ਵਿਆਹੁਤਾ ਮਹਿਲਾ ਨੇ ਕਥਿਤ ਤੌਰ 'ਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾ ਦੇ ਪਤੀ ਅਤੇ ਸੱਸ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਦੇ ਬਾਹਰ ਸਸੁਰਾਲ ਪੱਖ ਖ਼ਿਲਾਫ਼ ਰੋਸ ਵੀ ਜਤਾਇਆ। ਮ੍ਰਿਤਕਾ ਆਪਣੇ ਪਿੱਛੇ ਇੱਕ ਬੱਚਾ ਛੱਡ ਗਈ ਹੈ।
ਦਾਜ ਅਤੇ ਵਿਦੇਸ਼ ਭੇਜਣ ਲਈ ਪੈਸਿਆਂ ਦੀ ਮੰਗ ਕਰਕੇ ਕਰਦੇ ਸਨ ਤੰਗ-ਪਰੇਸ਼ਾਨ
ਮੋਗਾ ਸਿਟੀ ਪੁਲਿਸ ਨੇ ਦਾਜ ਅਤੇ ਵਿਦੇਸ਼ ਭੇਜਣ ਦੇ ਨਾਂ 'ਤੇ ਮਾਨਸਿਕ ਤੌਰ 'ਤੇ ਤੰਗ ਕਰਨ ਦੇ ਆਰੋਪਾਂ ਹੇਠ ਮਹਿਲਾ ਦੇ ਪਤੀ ਅਤੇ ਸੱਸ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਮਹਿਲਾ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਲੁਧਿਆਣਾ ਜ਼ਿਲ੍ਹੇ ਦੇ ਪਿੰਡ ਝਾਂਡੇ ਦੇ ਰਹਿਣ ਵਾਲੇ ਹਰਜਿੰਦਰਪਾਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਦੀ ਧੀ ਨਵਦੀਪ ਕੌਰ ਦਾ ਵਿਆਹ 8 ਸਤੰਬਰ 2024 ਨੂੰ ਮੋਗਾ ਦੇ ਜਗਦੇਵ ਸਿੰਘ ਗਿੱਲ ਨਗਰ ਵਾਸੀ ਗੁਰਦੇਵ ਸਿੰਘ ਉਰਫ਼ ਵਿੱਕੀ ਨਾਲ ਹੋਇਆ ਸੀ।
ਸ਼ਿਕਾਇਤ ਮੁਤਾਬਕ ਵਿਆਹ ਤੋਂ ਬਾਅਦ ਗੁਰਦੇਵ ਸਿੰਘ ਅਤੇ ਉਸ ਦੀ ਮਾਂ ਮਲਕੀਤ ਕੌਰ ਨਵਦੀਪ ਕੌਰ ਨੂੰ ਵਿਦੇਸ਼ ਭੇਜਣ ਦੇ ਬਹਾਨੇ ਲਗਾਤਾਰ ਪੈਸਿਆਂ ਦੀ ਮੰਗ ਕਰਦੇ ਸਨ। ਆਰੋਪ ਹੈ ਕਿ ਦੋਵੇਂ ਉਸ ਨੂੰ ਮਾਨਸਿਕ ਤੌਰ 'ਤੇ ਵੀ ਤੰਗ-ਪਰੇਸ਼ਾਨ ਕਰਦੇ ਰਹੇ। ਪਰਿਵਾਰ ਦਾ ਕਹਿਣਾ ਹੈ ਕਿ ਨਵਦੀਪ ਕਈ ਵਾਰ ਉਨ੍ਹਾਂ ਨੂੰ ਆਪਣੀ ਪਰੇਸ਼ਾਨੀ ਬਾਰੇ ਦੱਸਦੀ ਸੀ, ਪਰ ਉਹ ਉਸ ਨੂੰ ਸਮਝਾ ਕੇ ਵਾਪਸ ਭੇਜ ਦਿੰਦੇ ਸਨ। ਉਨ੍ਹਾਂ ਨੂੰ ਇਸ ਗੱਲ ਦਾ ਅੰਦਾਜ਼ਾ ਨਹੀਂ ਸੀ ਕਿ ਉਸ ਨੂੰ ਇੰਨਾ ਜ਼ਿਆਦਾ ਤੰਗ ਕੀਤਾ ਜਾ ਰਿਹਾ ਹੈ।
ਪਰਿਵਾਰਕ ਮੈਂਬਰਾਂ ਦਾ ਆਰੋਪ ਹੈ ਕਿ ਲਗਾਤਾਰ ਹੋ ਰਹੀ ਪ੍ਰੇਸ਼ਾਨੀ ਤੋਂ ਤੰਗ ਆ ਕੇ ਨਵਦੀਪ ਕੌਰ ਨੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਤ ਵਿਗੜਣ 'ਤੇ ਉਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਜਾਂਚ ਤੋਂ ਬਾਅਦ ਪੁਲਿਸ ਨੇ ਕੀਤਾ ਮਾਮਲਾ ਦਰਜ
ਸ਼ਿਕਾਇਤ ਮਿਲਣ ਤੋਂ ਬਾਅਦ ਮੋਗਾ ਸਿਟੀ ਥਾਣਾ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਜਾਂਚ ਉਪਰੰਤ ਪੁਲਿਸ ਨੇ ਪਤੀ ਗੁਰਦੇਵ ਸਿੰਘ ਉਰਫ਼ ਵਿੱਕੀ ਅਤੇ ਸੱਸ ਮਲਕੀਤ ਕੌਰ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 108 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















