ਮੋਗਾ: ਇੱਕ ਪਾਸੇ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਤਕਰੀਬਨ ਡੇਢ ਮਹੀਨਿਆਂ ਤੋਂ ਚੱਲਿਆ ਆ ਰਿਹਾ ਹੈ। ਦੂਜੇ ਪਾਸੇ ਕਈ ਖਿਡਾਰੀਆਂ ਵੱਲੋਂ ਮੈਡਲ ਤੇ ਉਨ੍ਹਾਂ ਦੇ ਪੁਰਸਕਾਰ ਵਾਪਸ ਕਰ ਦਿੱਤੇ ਗਏ ਹਨ। ਇਸ ਸਿਲਸਿਲੇ 'ਚ ਅੱਜ ਮੋਗਾ ਦੇ ਰਾਸ਼ਟਰੀ ਅਥਲੀਟ ਮਨਦੀਪ ਸਿੰਘ ਵੱਲੋਂ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ ਗਿਆ ਹੈ। ਮਨਦੀਪ ਨੇ ਰਿਲਾਇੰਸ ਫਾਊਂਡੇਸ਼ਨ ਵੱਲੋਂ ਉਨ੍ਹਾਂ ਨੂੰ ਮਿਲੇ ਤਿੰਨ ਸੋਨੇ ਦੇ ਤਗਮੇ ਤੇ ਇੱਕ ਚਾਂਦੀ ਦਾ ਤਗਮਾ ਵਾਪਸ ਕਰ ਦਿੱਤਾ ਗਿਆ।



ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਥਲੀਟ ਮਨਦੀਪ ਸਿੰਘ ਨੇ ਕਿਹਾ ਕਿ ਉਸ ਨੇ ਇਹ ਤਗਮੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕੇਂਦਰ ਸਰਕਾਰ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ ਲਈ ਵਾਪਸ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਮੈਡਲ ਨੂੰ ਵਾਪਸ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਕੇਂਦਰ ਸਰਕਾਰ ਇਹ ਬਿੱਲ ਲਿਆ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।



ਉਨ੍ਹਾਂ ਨੇ ਅੱਗੇ ਕਿਹਾ ਕਿ ਮੈਂ ਵੀ ਦਿੱਲੀ ਜਾ ਕੇ ਕਿਸਾਨਾਂ ਨਾਲ ਰੋਸ ਪ੍ਰਦਰਸ਼ਨ ਕਰਨਾ ਚਾਹੁੰਦਾ ਹਾਂ ਪਰ ਯੂਨੀਵਰਸਿਟੀ ਦੀ ਪ੍ਰੀਖਿਆ ਹੋਣ ਕਾਰਨ ਮੈਂ ਉੱਥੇ ਨਹੀਂ ਪਹੁੰਚ ਸਕਿਆ। ਇਸ ਲਈ ਅੱਜ ਮੈਂ ਕਿਸਾਨਾਂ ਦੇ ਹੱਕ ਵਿੱਚ ਇਹ ਤਗਮਾ ਕੁਰੀਅਰਾਂ ਰਾਹੀਂ ਵਾਪਸ ਭੇਜ ਰਿਹਾ ਹਾਂ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904