Moga News: ਮੋਗਾ ਤੋਂ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਇੱਥੇ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦ ਹੋਏ ਜਵਾਨ ਦੇ ਮਾਤਾ-ਪਿਤਾ ਦਾ ਰਾਸ਼ਨ ਕਾਰਡ ਬਗੈਰ ਕਿਸੇ ਜਾਂਚ ਦੇ ਕੱਟ ਦਿੱਤਾ ਗਿਆ ਹੈ। ਮੋਗਾ ਜ਼ਿਲ੍ਹੇ ਦੇ ਪਿੰਡ ਡੇਮਰੂ ਖੁਰਦ ਦਾ ਵਾਸੀ ਲਖਵੀਰ ਸਿੰਘ 22 ਜੁਲਾਈ 2020 ਨੂੰ ਭਾਰਤ-ਚੀਨ ਸਰਹੱਦ ਉਪਰ ਸ਼ਹੀਦ ਹੋਇਆ ਸੀ। ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। 



ਸ਼ਹੀਦ ਕਾਂਸਟੇਬਲ ਲਖਵੀਰ ਸਿੰਘ ਦੀ ਮਾਤਾ ਜਸਬੀਰ ਕੌਰ ਤੇ ਪਿਤਾ ਸਰਵਣ ਸਿੰਘ ਨੇ ਦੱਸਿਆ ਕਿ 22 ਜੁਲਾਈ 2020 ਨੂੰ ਉਨ੍ਹਾਂ ਦੇ ਪੁੱਤਰ ਦੀ ਸ਼ਹੀਦੀ ਤੋਂ ਬਾਅਦ ਸਰਕਾਰ ਵੱਲੋਂ 30 ਲੱਖ ਰੁਪਏ ਦੀ ਮਦਦ ਕੀਤੀ ਗਈ ਹੈ। ਇਸ ਵਿੱਚੋਂ ਮੇਰਾ ਕਰਜ਼ਾ ਮੋੜਨ ਲਈ 14 ਲੱਖ ਰੁਪਏ ਦੇ ਦਿੱਤੇ ਹਨ। ਲਖਵੀਰ ਸਿੰਘ ਦੀ ਪਤਨੀ ਨਵਦੀਪ ਕੌਰ ਬਾਕੀ ਪੈਸੇ ਲੈ ਕੇ ਚਲੀ ਗਈ ਤੇ ਉਸ ਨੇ ਵੀ ਸਰਕਾਰੀ ਨੌਕਰੀ ਲਵਾ ਲਈ ਤੇ ਸਾਡੇ ਪਰਿਵਾਰ ਨਾਲੋਂ ਨਾਤਾ ਤੋੜ ਕੇ ਆਪਣੇ ਪੇਕੇ ਘਰ ਚਲੀ ਗਈ। 


ਉਨ੍ਹਾਂ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ। ਕੋਈ ਵੀ ਕੰਮ ਕਰਨ ਦੀ ਹਾਲਤ ਵਿੱਚ ਨਹੀਂ ਹੈ ਤੇ ਦੂਜੇ ਪਾਸੇ ਸਰਕਾਰ ਨੇ ਬਿਨਾਂ ਕਿਸੇ ਕਾਰਨ ਉਨ੍ਹਾਂ ਦੇ ਰਾਸ਼ਨ ਕਾਰਡਾਂ ਵਿੱਚੋਂ ਨਾਮ ਕਟ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅੱਗੇ ਸਾਡੀ ਮੰਗ ਹੈ ਕਿ ਸਾਡੇ ਪਰਿਵਾਰ ਦੀ ਮਦਦ ਕੀਤੀ ਜਾਵੇ। ਸਾਡੀ ਆਰਥਿਕ ਸਥਿਤੀ ਬਹੁਤ ਹੀ ਨਾਜ਼ੁਕ ਹੈ।



ਪਿੰਡ ਦੇ ਸਰਪੰਚ ਪਵਨਦੀਪ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਮਾੜੀ ਹੈ। ਲਖਵੀਰ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਵਿੱਚ ਕੰਮ ਕਰਨ ਵਾਲਾ ਕੋਈ ਨਹੀਂ ਹੈ। ਮਾਤਾ-ਪਿਤਾ ਵੀ ਬਿਮਾਰ ਰਹਿੰਦੇ ਹਨ। ਸਰਕਾਰ ਨੇ ਬਿਨਾਂ ਵੈਰੀਫਿਕੇਸ਼ਨ ਕੀਤੇ ਸ਼ਹੀਦ ਦੇ ਪਰਿਵਾਰ ਦਾ ਰਾਸ਼ਨ ਕਾਰਡ ਤੋਂ ਨਾਮ ਵੀ ਕਟ ਦਿੱਤਾ ਗਿਆ। 


ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਰਾਸ਼ਨ ਕਾਰਡ 'ਚੋਂ ਮਿਲਣ ਵਾਲੀ ਕਣਕ 'ਚ ਥੋੜ੍ਹੀ-ਬਹੁਤ ਮਦਦ ਮਿਲਦੀ ਸੀ, ਪਰ ਉਸ 'ਚੋਂ ਵੀ ਨਾਂ ਕਟ ਦਿੱਤਾ ਗਿਆ। ਸਰਕਾਰ ਨੂੰ ਇਸ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ। ਇਸ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਪਰ ਨਾਂ ਕੱਟਣ ਦੀ ਵਜਾ ਬਾਰੇ ਹਾਲੇ ਕੋਈ ਪੁਸ਼ਟੀ ਨਹੀਂ ਹੋ ਸਕੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ