Moga News: ਮੋਗਾ ਸਿਟੀ 1 ਥਾਣੇ ਦੇ 100 ਮੀਟਰ ਦੀ ਦੂਰੀ ਉੱਤੇ ਕੁਝ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਦੌਰਾਨ ਦੋ ਪਿੰਡਾਂ ਦੇ ਦੋ ਗਰੁੱਪ ਇੱਕ-ਦੂਜੇ ਦੇ ਖੂਨ ਦੇ ਪਿਆਸੇ ਹੋ ਗਏ। ਇਸ ਦੌਰਾਨ ਸ਼ਰੇਆਮ ਤਲਵਾਰਾਂ ਤੇ ਡੰਡੇ ਚੱਲੇ। ਇਸ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਲੜਾਈ ਵਿੱਚ 9 ਲੋਕ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। 


ਹਾਸਲ ਜਾਣਕਾਰੀ ਮੁਤਾਬਕ ਇੱਕ ਗਰੁੱਪ ਮੋਗਾ ਦੇ ਲੰਡੇਕੇ ਪਿੰਡ ਦਾ ਹੈ ਤੇ ਦੂਜਾ ਗਰੁੱਪ ਮੋਗਾ ਦੇ ਮੋੜ ਪਿੰਡ ਦਾ ਹੈ। ਕੁੱਲ੍ਹ ਰਾਤ ਨੂੰ ਦੋਵੇਂ ਗਰੁੱਪ ਮੱਥਾ ਠੇਕ ਕੇ ਮੋਗਾ ਦੇ ਇੰਦਰਗੜ੍ਹ ਵਿੱਚ ਬਾਬੇ ਦੇ ਦਰਗਾਹ ਉੱਤੇ ਗਏ ਸੀ। ਘਰ ਪਰਤਦੇ ਸਮੇਂ ਲੋਹਾਰਾ ਚੌਂਕ ਦੇ ਨੇੜੇ ਪਹਿਲਾਂ ਲੜਾਈ ਹੋਈ ਫਿਰ ਸਵੇਰੇ ਬਸ ਸਟੈਂਡ ਉੱਤੇ ਦੋਵਾਂ ਗਰੁੱਪਾਂ ਵਿੱਚ ਲੜਾਈ ਹੋਈ। ਇਸ ਵਿੱਚ ਤਕਰੀਬਨ 9 ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਕਰਵਾਇਆ ਗਿਆ। 


ਉੱਥੇ ਹੀ ਇਸ ਮਾਮਲੇ ਵਿੱਚ ਦੋਵੇਂ ਗਰੁੱਪ ਇੱਕ-ਦੂਜੇ ਉੱਤੇ ਲੁੱਟ-ਖੋਹ ਕਰਨ ਦਾ ਦੋਸ਼ ਲਾ ਰਹੇ ਹਨ। ਇਸ ਮਾਮਲੇ ਵਿੱਚ ਮੋਗਾ ਸਿਟੀ ਇੱਕ ਦੇ ਐਸਐਚਓ ਦਲਜੀਤ ਸਿੰਘ ਨੇ ਦੱਸਿਆ ਕਿ 2 ਪਿੰਡਾਂ ਦੇ ਕੁਝ ਨੌਜਵਾਨ ਆਪਸ ਵਿੱਚ ਲੜ ਪਏ ਹਨ। ਜਿਸ ਵਿੱਚ ਕੁੱਝ ਨੌਜਵਾਨ ਜ਼ਖ਼ਮੀ ਵੀ ਹੋਏ ਹਨ। ਜਿਹਨਾਂ ਦਾ ਇਲਾਜ ਹਸਪਤਾਲ ਵਿੱਚ ਚੱਲ ਰਿਹਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਤੇ ਜ਼ਖ਼ਮੀਆਂ ਦੇ ਬਿਆਨ ਦੇ ਆਧਾਰ ਉੱਤੇ ਕਾਰਵਾਈ ਕੀਤਾ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ