Moga News: ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ ਜਾਂ ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਲੱਗੀ ਪਾਬੰਦੀ, ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਹੋਵੇਗਾ ਸਖਤ ਐਕਸ਼ਨ
Punjab News: ਇਸ ਲਈ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
Driving vehicles with covered face banned: ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ। ਇਸ ਲਈ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ।
ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ
ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।
ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।