Driving vehicles with covered face banned: ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜ਼ਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਲਈ ਇਨ੍ਹਾਂ ਚੋਰੀਆਂ ਅਤੇ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ। ਇਸ ਲਈ ਜ਼ਿਲ੍ਹਾ ਮੋਗਾ ਵਿੱਚ ਸੜਕ ‘ਤੇ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਵਾਹਨ ਚਲਾਉਣ ਨੂੰ ਨਵੇਂ ਹੁਕਮ ਜਾਰੀ ਕੀਤੇ ਗਏ ਹਨ। 


ਹੋਰ ਪੜ੍ਹੋ : ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀਐੱਮ ਮਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ 'ਚ ਕੀਤਾ ਡਰਾਮਾ, ਸਰਕਾਰੀ ਖਰਚੇ ’ਦੇ ਅਰਦਾਸ ਦੀ ਇਸ਼ਤਿਆਰਬਾਜ਼ੀ ਕਰਨ ਦੀ ਕੀਤੀ ਨਿਖੇਧੀ



ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ


ਉਕਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਆਮ ਵਿਅਕਤੀਆਂ ਵੱਲੋਂ ਮੂੰਹ ਢੱਕ ਕੇ ਸਕੂਟਰ ਅਤੇ ਮੋਟਰਸਾਈਕਲ ਆਦਿ ਚਲਾਉਣ/ਪਿੱਛੇ ਬੈਠ ਕੇ ਮੂੰਹ ਢੱਕਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ।


ਕੁਲਵੰਤ ਸਿੰਘ ਨੇ ਦੱਸਿਆ ਕਿ ਮੋਗਾ ਵਾਸੀ ਇਨ੍ਹਾਂ ਹੁਕਮਾਂ ਦੀ ਇੰਨ ਬਿੰਨ੍ਹ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ਼ ਨਿਯਮਾਂ/ਜਾਬਤੇ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹੇਗਾ।


ਹੋਰ ਪੜ੍ਹੋ : 'ਕੇਲਾ' ਸਿਹਤ ਦਾ ਖਜ਼ਾਨਾ! ਇਸ ਨੂੰ ਖਾਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੁੰਦੀਆਂ ਦੂਰ, ਪਰ ਜਾਣੋ ਇਹ ਫਲ ਕਦੋਂ ਬਣ ਜਾਂਦਾ 'ਖਤਰਨਾਕ'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ