Moga News: ਪੰਜਾਬ ਵਿੱਚ ਲਗਾਤਾਰ ਐਨਕਾਊਂਟਰਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਮੋਗਾ ਪੁਲਿਸ ਨੇ ਤੜਕ ਸਵੇਰੇ ਇੱਕ ਐਨਕਾਊਂਟਰ ਕੀਤਾ ਹੈ। ਜਾਣਕਾਰੀ ਅਨੁਸਾਰ, ਮੋਗਾ ਪੁਲਿਸ 'ਤੇ ਇੱਕ ਅਪਰਾਧੀ ਨੇ ਗੋਲੀਬਾਰੀ ਕੀਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਕਰਾਸ ਫਾਇਰਿੰਗ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ ਅਤੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।
ਅਪਰਾਧੀ ਕੋਲੋਂ 32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਦੋ ਨੌਜਵਾਨਾਂ ਨੇ ਡਾਲਾ ਪਿੰਡ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰ 'ਤੇ ਦਿਨ-ਦਿਹਾੜੇ ਗੋਲੀਆਂ ਚਲਾਈਆਂ ਸਨ। ਪੁਲਿਸ ਇਸ ਮਾਮਲੇ ਵਿੱਚ ਉਕਤ ਅਪਰਾਧੀ ਦੀ ਭਾਲ ਕਰ ਰਹੀ ਸੀ, ਜਿਸਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਹਾਲ ਹੀ ਵਿੱਚ ਜਗਰਾਉਂ ਅਤੇ ਲੁਧਿਆਣਾ ਪੁਲਿਸ ਦਾ ਵੀ ਅਪਰਾਧੀ ਨਾਲ ਮੁਕਾਬਲਾ ਹੋਇਆ ਹੈ। ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab Youth: ਪੰਜਾਬ ਦੇ ਨੌਜਵਾਨਾਂ ਦਾ ਮਨਾਲੀ 'ਚ ਪਿਆ ਪੰਗਾ, ਹਿਮਾਚਲ ਪੁਲਿਸ ਨੇ ਕੱਸਿਆ ਸ਼ਿਕੰਜਾ; 180 ਜਣਿਆ ਦੇ...