Moga News: ਬੀਤੀ ਦੇਰ ਰਾਤ ਮੋਗਾ-ਫਿਰੋਜ਼ਪੁਰ ਰੋਡ ਫਲਾਈਓਵਰ 'ਤੇ ਕਾਰ ਦੀ ਜੇਸੀਬੀ ਮਸ਼ੀਨ ਨਾਲ ਭਿਆਨਕ ਟੱਕਰ ਹੋ ਗਈ। ਇਸ ਟੱਕਰ ਵਿੱਚ ਇੱਕ ਦੀ ਮੌਤ ਦੀ ਹੋ ਗਈ ਤੇ ਦੋ ਜਣੇ ਜ਼ਖਮੀ ਹੋ ਗਏ। ਇਹ ਹਾਦਸਾ ਜੇਸੀਬੀ ਮਸ਼ੀਨ ਦੇ ਰੌਂਗ ਸਾਈਡ ਤੋਂ ਆਉਣ ਕਾਰਨ ਵਾਪਰਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਮੋਗਾ-ਫਿਰੋਜ਼ਪੁਰ ਰੋਡ ਫਲਾਈਓਵਰ 'ਤੇ ਸੋਮਵਾਰ ਦੇਰ ਰਾਤ ਇੱਕ ਕਾਰ ਦੀ ਰੌਂਗ ਸਾਈਡ ਤੋਂ ਆ ਰਹੀ ਜੇਸੀਬੀ ਮਸ਼ੀਨ ਨਾਲ ਜ਼ਬਰਦਸਤ ਟੱਕਰ ਹੋ ਗਈ। ਇਸ 'ਚ ਕਾਰ ਚਾਲਕ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਵਿੱਚ ਦੋ ਜਣੇ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਸ ਦੌਰਾਨ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਰ ਲੁਧਿਆਣਾ ਸਾਈਡ ਤੋਂ ਆ ਰਹੀ ਸੀ। ਜੇਸੀਬੀ ਮਸ਼ੀਨ ਫਿਰੋਜ਼ਪੁਰ ਵਾਲੇ ਪਾਸੇ ਗ਼ਲਤ ਸਾਈਡ ਵੱਲ ਆ ਰਹੀ ਸੀ ਤੇ ਆਹਮੋ-ਸਾਹਮਣਿਓਂ ਟਕਰਾ ਗਈ, ਜਿਸ ਵਿੱਚ ਕਾਰ ਚਾਲਕ ਦੀ ਮੌਕੇ ਤੇ ਮੌਤ ਹੋ ਗਈ।
ਇਸ ਹਾਦਸੇ ਵਿੱਚ ਦੋ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜੇਸੀਬੀ ਮਸ਼ੀਨ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਡਰਾਈਵਰ ਦੀ ਭਾਲ ਜਾਰੀ ਹੈ।