Moga News: ਮੋਗਾ ਦੇ ਮੇਹਣਾ ਨੇੜੇ ਸੀਬੀਆਰ ਗੁਰੂਕੁਲ ਸਕੂਲ ਦੀਆਂ ਦੋ ਬੱਸਾਂ ਟਰੱਕ ਨਾਲ ਟਕਰਾ ਗਈਆਂ। ਇਸ ਹਾਦਸੇ ਵਿੱਚ 25/30 ਬੱਚੇ ਜ਼ਖਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਇਹ ਘਟਨਾ ਸਵੇਰੇ 8 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸਕੂਲੀ ਬੱਸ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ ਤਾਂ ਮੋਗਾ-ਲੁਧਿਆਣਾ ਰੋਡ 'ਤੇ ਮੋਗਾ ਦੇ ਪਿੰਡ ਮਹਿਣਾ ਨੇੜੇ ਸੀਮਿੰਟ ਨਾਲ ਭਰੇ ਟਰੱਕ ਨੇ ਸੰਤੁਲਨ ਗੁਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਪਿੱਛੇ ਆ ਰਹੀ ਦੂਜੀ ਬੱਸ ਵੀ ਟਕਰਾ ਗਈ।
ਦੋਵੇਂ ਬੱਸਾਂ ਵਿੱਚ 50 ਦੇ ਕਰੀਬ ਬੱਚੇ ਸਵਾਰ ਸੀ। ਹਾਦਸੇ ਵਿੱਚ 25/30 ਬੱਚੇ ਜ਼ਖ਼ਮੀ ਹੋ ਗਏ। ਜ਼ਖਮੀ ਬੱਚਿਆਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ। ਪਤਾ ਲੱਗਦਿਆਂ ਹੀ ਪ੍ਰਸ਼ਾਸ਼ਨਿਕ ਅਧਿਕਾਰੀ ਮੌਕੇ 'ਤੇ ਪਹੁੰਚ ਗਏ।
ਮੌਕੇ 'ਤੇ ਮੌਜੂਦ ਅਧਿਕਾਰੀ ਨੇ ਦੱਸਿਆ ਕਿ ਸਕੂਲੀ ਬੱਸ ਦੇ ਟਰੱਕ ਨਾਲ ਟਕਰਾਉਣ ਕਾਰਨ 25/30 ਬੱਚੇ ਜ਼ਖਮੀ ਹੋ ਗਏ। ਸਭ ਦੀ ਹਾਲਤ ਠੀਕ ਹੈ। ਟਰੱਕ ਦੇ ਡਰਾਈਵਰ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਂਚ ਮਗਰੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ