Moga News : ਮੋਗਾ ਦੇ ਸਿੰਘਾਂ ਵਾਲਾ ਨੇੜੇ ਕੱਲ੍ਹ ਦੁਪਹਿਰ ਇੱਕ ਨਿੱਜੀ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ ਸੀ। ਬੀਤੇ ਕੱਲ੍ਹ ਤੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਸੜਕ ’ਤੇ ਰੱਖ ਕੇ ਮੋਗਾ ਕੋਟਕਪੂਰਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਡ ’ਤੇ ਲੰਮਾ ਜਾਮ ਲੱਗਿਆ ਹੋਇਆ ਹੈ। 

 

ਪਰਿਵਾਰ ਦੀ ਮੰਗ ਹੈ ਕਿ ਇੱਥੇ ਕੋਈ ਬੱਸ ਟਰਾਂਸਪੋਰਟ ਨਾ ਆਵੇ। ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਆਪਣੇ ਬਿਆਨ ਵੀ ਨਹੀਂ ਦਿੱਤੇ ਹਨ। ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਵੀ ਪਹੁੰਚੀਆਂ ਹਨ। ਇਸ ਮੌਕੇ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਵੀ ਪਹੁੰਚੇ। 

 

ਦੱਸ ਦੇਈਏ ਕਿ ਬੀਤੇ ਕੱਲ ਮੋਗਾ ਦੇ ਪਿੰਡ ਸਿੰਘਾਵਾਲਾ ਨੇੜੇ ਸੜਕ ਹਾਦਸੇ ਵਿਚ ਇਕ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਹੈ। ਇਹ ਹਾਦਸਾ ਬਸ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ  ਵਾਪਰਿਆ ਹੈ। ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਬਸ ਹੇਠਾਂ ਬੁਰੀ ਤਰ੍ਹਾਂ ਦਰੜਿਆ ਗਿਆ ਸੀ। 


 


ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਹਿਚਾਣ ਬਲਦੇਵ ਸਿੰਘ ਉਮਰ 60 ਸਾਲ ਵਾਸੀ ਪਿੰਡ ਸਾਫੂਵਾਲਾ ਵਜੋਂ ਹੋਈ ਹੈ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮ੍ਰਿਤਕ ਦਾ ਸਰੀਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਜਿਸ ਕਰਕੇ ਬੀਤੇ ਕੱਲ੍ਹ ਤੋਂ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਦੇਹ ਨੂੰ ਸੜਕ ’ਤੇ ਰੱਖ ਕੇ ਮੋਗਾ ਕੋਟਕਪੂਰਾ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।